ਗ੍ਰਾਮ ਪੰਚਾਇਤ ਭਲਿਆਣ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਗ੍ਰਾਮ ਪੰਚਾਇਤ ਭਲਿਆਣ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ
Publish Date: Thu, 05 Nov 2026 06:10 PM (IST)
Updated Date: Thu, 05 Nov 2026 06:11 PM (IST)
ਪਟਾਕਿਆਂ ਤੋਂ ਗੁਰੇਜ਼ ਕਰਕੇ ਵਾਤਾਵਰਨ ਦੀ ਸੰਭਾਲ ਕਰਨ ਲੋਕ : ਸਤਵੀਰ ਸੱਤੀ ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਗ੍ਰਾਮ ਪੰਚਾਇਤ ਭਲਿਆਣ ਤੇ ਸਰਪੰਚ ਸਤਵੀਰ ਸਿੰਘ ਸੱਤੀ ਵੱਲੋਂ ਸਮੂਹ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰੌਸ਼ਨੀਆਂ ਤੇ ਖੁਸ਼ੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਗਰੀਨ ਦੀਵਾਲੀ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਨਾਲ ਹਵਾ ਤੇ ਧੁਨੀ ਪ੍ਰਦੂਸ਼ਣ ’ਚ ਵਾਧਾ ਹੁੰਦਾ ਹੈ, ਜਿਸ ਦਾ ਬੱਚਿਆਂ, ਬਜ਼ੁਰਗਾਂ, ਬਿਮਾਰ ਵਿਅਕਤੀਆਂ ਤੋਂ ਇਲਾਵਾ ਪਸ਼ੂ-ਪੰਛੀਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖ਼ੁਸ਼ੀ ਆਪਸੀ ਪਿਆਰ, ਸਾਂਝ ਤੇ ਭਾਈਚਾਰਕ ਸਦਭਾਵਨਾ ’ਚ ਹੈ। ਇਸ ਲਈ ਪਟਾਕਿਆਂ ਦੀ ਬਜਾਏ ਦੀਵੇ ਜਗਾ ਕੇ, ਮਿਠਾਈਆਂ ਵੰਡ ਕੇ ਤੇ ਇੱਕ-ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਕੇ ਤਿਉਹਾਰ ਮਨਾਉਣਾ ਚਾਹੀਦਾ ਹੈ। ਸਰਪੰਚ ਨੇ ਕਿਹਾ ਕਿ ਸਾਫ਼-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਿਰਜਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ, ਕਿਉਂਕਿ ਕੁਦਰਤੀ ਵਾਤਾਵਰਨ ਦੀ ਸੰਭਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਭਵਿੱਖ ਦੇਣ ਦਾ ਆਧਾਰ ਹੈ।ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਖੁਸ਼ੀਆਂ ਵੰਡਣ ਤੇ ਪ੍ਰਦੂਸ਼ਣ ਤੋਂ ਬਚਣ ਦਾ ਸੁਨੇਹਾ ਦਿੱਤਾ।