ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ 6 ਦੇ ਲਾਭਪਾਤਰੀਆਂ ਨੂੰ ਵੰਡੇ ਕਾਰਡ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ 6 ਵਿਚ ਲਾਭਪਾਤਰੀਆਂ ਨੂੰ ਕਾਰਡ ਬਣਾ ਕੇ ਵੰਡੇ
Publish Date: Mon, 23 Nov 2026 03:22 PM (IST)
Updated Date: Mon, 23 Nov 2026 03:25 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ 6 ਦੇ ਸੁਖਰਾਮ ਬਾਗ ਰੋਪੜ ਵਿਖੇ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾ ਕੇ ਵੰਡੇ ਗਏ। ਇਸ ਮੌਕੇ ਸਮਾਜ ਸੇਵੀ ਸੰਦੀਪ ਜੋਸ਼ੀ ਵੱਲੋਂ ਲੋਕਾਂ ਨੂੰ ਇਸ ਯੋਜਨਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਦੀਪ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣੇ ਚਾਹੀਦੇ ਹਨ, ਤਾਂ ਜੋ ਲੋੜ ਪੈਣ ਤੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਰੋਪੜ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਰੋਪੜ ’ਚ ਲੋਕਾਂ ਦੇ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸੁਖਰਾਮ ਬਾਗ ਦੇ ਵਾਰਡ ਨੰਬਰ 6 ’ਚ ਲਾਭਪਾਤਰੀਆਂ ਨੂੰ ਕਾਰਡ ਬਣਾ ਕੇ ਵੰਡੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।