ਸੁਰਿੰਦਰ ਸਿੰਘ ਸੋਨੀ, ਸ੍ਰੀ ਆਨੰਦਪੁਰ ਸਾਹਿਬ : ਚੰਡੀਗੜ੍ਹ ਊਨਾ ਮੁੱਖ ਮਾਰਗ ਤੇ ਸੋਮਵਾਰ ਨੂੰ ਪਿੰਡ ਨਿੱਕੂਵਾਲ ਦੇ ਨਜ਼ਦੀਕ ਧਰਨਾ ਮਾਰਨ ਅਤੇ ਆਵਾਜਾਈ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਹੇਠ ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਦਿਨੇਸ਼ ਚੱਢਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਸਣੇ ਪੰਜ ਵਿਅਕਤੀਆਂ ਖ਼ਿਲਾਫ਼ ਸਥਾਨਕ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਤੇ ਆਰਟੀਆਈ ਕਾਰਕੁਨ ਐਡਵੋਕੇਟ ਦਿਨੇਸ਼ ਚੱਢਾ ,ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾਸਟਰ ਹਰਦਿਆਲ ਸਿੰਘ, ਨਿੱਕੂਵਾਲ ਸਪੋਰਟਸ ਕਲੱਬ ਦੇ ਪ੍ਰਧਾਨ ਜਤਿੰਦਰ ਸਿੰਘ ਪਿੰਕਾ, ਹਰਮਿੰਦਰ ਸਿੰਘ ਫ਼ੌਜੀ ,ਸੁਰਿੰਦਰ ਸਿੰਘ ਦੇ ਖਿਲਾਫ ਮੁੱਖ ਸੜਕ ਤੇ ਆਵਾਜਾਈ ਨੂੰ ਪ੍ਰਭਾਵਿਤ ਕਰਨ, ਬਿਨਾਂ ਜ਼ਿਲ੍ਹਾ ਮਜਿਸਟ੍ਰੇਟ ਦੀ ਆਗਿਆ ਦੇ ਧਰਨਾ ਲਗਾਉਣ ਅਤੇ ਮਹਾਂਮਾਰੀ ਫੈਲਾਉਣ ਦੇ ਦੋਸ਼ ਵਿੱਚ ਵੱਖ-ਵੱਖ ਧਾਰਾਵਾਂ ਦੇ ਹੇਠ ਮੁਕੱਦਮਾ ਦਰਜ ਕੀਤਾ ਹੈ ।

ਇਸ ਦਰਜ ਹੋਏ ਮੁਕੱਦਮੇ ਦੀ ਪੁਸ਼ਟੀ ਕਰਦੇ ਹੋਏ ਐਸਐਚਓ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖਿਲਾਫ਼ ਧਾਰਾ 188, 269, 270, 283, 51, 52 ਆਦਿ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ

Posted By: Jagjit Singh