ਗੋਬਿੰਦ ਵੈਲੀ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਗੋਬਿੰਦ ਵੈਲੀ ਰੂਪਨਗਰ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ
Publish Date: Wed, 25 Nov 2026 05:04 PM (IST)
Updated Date: Wed, 25 Nov 2026 05:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੋਬਿੰਦ ਵੈਲੀ, ਰੂਪਨਗਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ’ਚ ਸੀਸ ਨਿਵਾਇਆ। ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਪ੍ਰਗਟ ਸਿੰਘ ਜੀ ਕੁਰਾਲੀ ਵਾਲਿਆਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉਨ੍ਹਾਂ ਨੇ ਆਪਣੀ ਸੁਰੀਲੀ ਤੇ ਵੈਰਾਗਮਈ ਆਵਾਜ਼ ’ਚ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਫਲਸਫੇ ਬਾਰੇ ਚਾਨਣਾ ਪਾ ਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਭਾਈ ਪ੍ਰਗਟ ਸਿੰਘ ਕੁਰਾਲੀ ਵਾਲਿਆਂ ਤੇ ਆਈਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਸਮੂਹ ਨਿਵਾਸੀਆਂ ਦਾ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਦਿੱਤੇ ਗਏ ਤਨ, ਮਨ ਤੇ ਧਨ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।