ਵਿਧਾਇਕ ਡਾ. ਚਰਨਜੀਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਰਸੂਲਪੁਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Thu, 22 Oct 2026 06:42 PM (IST)
Updated Date: Thu, 22 Oct 2026 06:45 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਧਾਈ ਇੱਕ ਡਾ. ਚਰਨਜੀਤ ਸਿੰਘ ਵੱਲੋਂ ਪਿੰਡਾਂ ’ਚ ਕੀਤੀ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਉਨਾਂ ਪਿੰਡ ਰਸੂਲਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਤੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਪ੍ਰਤੀ ਵਚਨਬੱਧ ਹੈ। ਉਨਾਂ ਕਿਹਾ ਕਿ ਜੋ ਸੁੱਖ ਸੁਵਿਧਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਦਿੱਤੀਆਂ ਹਨ, ਇਹ ਪਿਛਲੀਆਂ ਸਰਕਾਰਾਂ ਵੱਲੋਂ 70 ਸਾਲ ਦੇ ਸਮੇਂ ’ਚ ਨਹੀਂ ਦਿੱਤੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਇਸ ਮੌਕੇ ਤੇ ਪਿੰਡ ਦੀਆਂ ਬੀਬੀਆਂ ਭੈਣਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਸਵਾਗਤ ਕੀਤਾ ਗਿਆ ਅਤੇ ਇਸ ਯੋਜਨਾ ਸਬੰਧੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਤਾਂ ਇੱਕ ਇੱਕ ਦਾਣਾ ਚੁੱਕਿਆ ਗਿਆ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਮੰਡੀ ’ਚ ਰੁਲਣ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਗੰਨਾ ਕਾਸ਼ਤਕਾਰਾਂ ਨੂੰ ਮਿੱਲਾਂ ’ਚ ਸੁੱਟੇ ਗੰਨੇ ਦੀ ਅਦਾਇਗੀ ਲਈ ਧਰਨੇ ਲਗਾਉਣੇ ਪੈਂਦੇ ਸਨ। ਉਨ੍ਹਾਂ ਨੂੰ 24 ਘੰਟਿਆਂ ਅੰਦਰ ਗੰਨੇ ਦੀ ਰਹਿ ਗਈ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਮਿਲਿਆ ਹੈ ਅਤੇ 80 ਫੀਸਦੀ ਤੋਂ ਵੱਧ ਨਸ਼ਿਆਂ ਦਾ ਖਾਤਮਾ ਹੋ ਚੁੱਕਾ ਹੈ ਉਨ੍ਹਾਂ ਪੰਜਾਬ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਵੀ ਸਾਂਝੀਆਂ ਕੀਤੀਆਂ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਆਗੂ ਵੀ ਸ਼ਾਮਿਲ ਸਨ।