ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਕਿਸਾਨਾਂ ਦਾ ਧੰਨਵਾਦ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਕਿਸਾਨਾਂ ਦਾ ਧੰਨਵਾਦ
Publish Date: Sat, 24 Oct 2026 06:35 PM (IST)
Updated Date: Sat, 24 Oct 2026 06:37 PM (IST)
ਕਿਹਾ ਹਲਕਾ ਸ੍ਰੀ ਚਮਕੌਰ ਸਾਹਿਬ ’ਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਨਹੀਂ ਆਇਆ ਸਾਹਮਣੇ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਹਲਕਾ ਸ੍ਰੀ ਚਮਕੌਰ ਸਾਹਿਬ ’ਚ ਝੋਨੇ ਦੇ ਇਸ ਸੀਜ਼ਨ ਸਮੇਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਜ਼ੀਰੋ ਰਹੇ। ਜਿਸ ਲਈ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਸਮੂਹ ਕਿਸਾਨਾਂ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਉੰਝ ਤਾਂ ਪੂਰੇ ਪੰਜਾਬ ’ਚ ਹੀ ਖੇਤਾਂ ’ਚ ਪਰਾਲੀ ਸਾੜਨ ਦੇ ਮਾਮਲੇ ਬਹੁਤ ਘਟੇ ਹਨ, ਪ੍ਰੰਤੂ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਹਲਕਾ ਸ੍ਰੀ ਚਮਕੌਰ ਸਾਹਿਬ ’ਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕਿਹਾ ਕਿ ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਪੱਖੀ ਨੀਤੀਆਂ ਆਪਣਾਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਵੱਡੇ ਪੱਧਰ ’ਤੇ ਪਰਾਲੀ ਦੀਆਂ ਗੰਡਾਂ ਬਣਾਉਣ ਵਾਲੀ ਮਸ਼ੀਨਰੀ ਮੁਹਈਆ ਕਰਵਾਈ ਗਈ ਹੈ। ਜਿਸ ਦੇ ਚਲਦਿਆਂ ਪੂਰੇ ਪੰਜਾਬ ’ਚ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਬਹੁਤ ਘਟਾਅ ਆਇਆ ਹੈ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਉਹ ਵਿਸ਼ੇਸ਼ ਤੌਰ ’ਤੇ ਹਲਕਾ ਸ੍ਰੀ ਚਮਕੌਰ ਸਾਹਿਬ ’ਚ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਅਤੇ ਸਮੂਹ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਤੇ ਵਿਧਾਇਕ ਨੇ ਕਿਸਾਨਾਂ ਦਾ ਇਸ ਲਈ ਵੀ ਧੰਨਵਾਦ ਕੀਤਾ ਕਿ ਕਿਸਾਨ ਮੰਡੀ ’ਚ ਝੋਨੇ ਦੀ ਫਸਲ ਸੁਕਾ ਕੇ ਲਿਆਏ ਹਨ ਜਿਸ ਨਾਲ ਖਰੀਦ ’ਚ ਕੋਈ ਰੁਕਾਵਟ ਨਹੀਂ ਆਈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਗੱਲ ਵੀ ਕਿਸਾਨ ਪੱਖੀ ਰਹੀ ਹੈ ਕਿ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਤੱਕ ਵੀ ਝੋਨੇ ਦੀ ਪੇਮੈਂਟ ਦੀ ਅਦਾਇਗੀ ਕੀਤੀ ਗਈ ਹੈ। ਇਸ ਮੌਕੇ ’ਤੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹੋਰ ਵੀ ਕਿਸਾਨ ਪੱਖੀ ਸੁਵਿਧਾਵਾਂ ਦੀ ਗੱਲ ਵੀ ਸਾਂਝੀ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਪੀਏ ਸ੍ਰੀ ਚੰਦ, ਸੋਸ਼ਲ ਮੀਡੀਆ ਇੰਚਾਰਜ ਦਵਿੰਦਰ ਰੋਹਨ, ਨਗਰ ਕੌਂਸਲ ਘੜੂੰਆਂ ਦੇ ਕੌਂਸਲਰ ਨਰਿੰਦਰ ਸਿੰਘ, ਸਕਿਉਰਿਟੀ ਇੰਚਾਰਜ ਕੁਲਬੀਰ ਸਿੰਘ, ਅਰਵਿੰਦਰ ਸਿੰਘ ਸੈਣੀ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਆਦਿ ਵੀ ਸ਼ਾਮਿਲ ਸਨ।