ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਲਗਾਇਆ ਜਾਵੇਗਾ ਖੁੱਲ੍ਹਾ ਲੋਕ ਦਰਬਾਰ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ 3 ਨਵੰਬਰ ਨੂੰ ਲਗਾਇਆ ਜਾਵੇਗਾ ਖੁੱਲ੍ਹਾ ਲੋਕ ਦਰਬਾਰ
Publish Date: Mon, 02 Nov 2026 04:04 PM (IST)
Updated Date: Mon, 02 Nov 2026 04:05 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਲੋਕਾਂ ਦੀਆਂ ਸਰਕਾਰੀ ਅਤੇ ਪ੍ਰਸ਼ਾਸਨਿਕ ਸਮੱਸਿਆਵਾਂ ਦੇ ਹੱਲ ਲਈ ਮਿਤੀ 3 ਨਵੰਬਰ 2026 ਨੂੰ ਖੁੱਲ੍ਹਾ ਲੋਕ ਦਰਬਾਰ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਇਹ ਲੋਕ ਦਰਬਾਰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗੇਗਾ। ਇਸ ਮੌਕੇ ਐੱਸਡੀਐੱਮ. ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਲੋਕਾਂ ਦੇ ਜਿਹੜੇ ਸਰਕਾਰੀ ਕੰਮ ਵੱਖ-ਵੱਖ ਵਿਭਾਗਾਂ ਜਾਂ ਦਫ਼ਤਰਾਂ ’ਚ ਲੰਬੇ ਸਮੇਂ ਤੋਂ ਲਟਕ ਰਹੇ ਹਨ ਜਾਂ ਕਿਸੇ ਕਾਰਨ ਨਹੀਂ ਹੋ ਰਹੇ, ਉਹ ਲੋਕ ਆਪਣੇ ਮਸਲੇ ਇਸ ਲੋਕ ਦਰਬਾਰ ਵਿਚ ਰੱਖ ਸਕਦੇ ਹਨ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਕਰਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤਾਂ ਵਿਚ ਵਿਚਾਰ ਅਧੀਨ ਮਾਮਲਿਆਂ ਨੂੰ ਇਸ ਲੋਕ ਦਰਬਾਰ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ। ਜਸਵੀਰ ਸਿੰਘ ਗੜ੍ਹੀ ਵੱਲੋਂ ਚਮਕੌਰ ਸਾਹਿਬ ਤਹਿਸੀਲ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਲੰਬਿਤ ਸਰਕਾਰੀ ਅਤੇ ਪ੍ਰਸ਼ਾਸਨਿਕ ਕੰਮਾਂ ਨਾਲ ਸਬੰਧਤ ਦਸਤਾਵੇਜ਼ ਲੈ ਕੇ ਲੋਕ ਦਰਬਾਰ ਵਿਚ ਪਹੁੰਚਣ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਸਕੇ।