ਨਵਨੀਤ ਚਤੁਰਵੇਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ ਸੱਤ ਦਿਨ ਦਾ ਰਿਮਾਂਡ
ਚਤੁਰਵੇਦੀ ਨੂੰ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਰਾਜ ਸਭਾ ਨਾਮਜ਼ਦਗੀ 'ਤੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਸਤਖਤ ਜਾਅਲੀ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
Publish Date: Thu, 16 Oct 2025 03:59 PM (IST)
Updated Date: Thu, 16 Oct 2025 04:16 PM (IST)
ਜਾਗਰਣ ਪੱਤਰਕਾਰ, ਰੂਪਨਗਰ: ਨਵਨੀਤ ਚਤੁਰਵੇਦੀ ਨੂੰ ਰੂਪਨਗਰ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸੁਖਵਿੰਦਰ ਸਿੰਘ ਦੀ ਆਦਾਲਤ ਵਿਚ ਪੇਸ਼ ਕੀਤਾ ਗਿਆ। ਵਕੀਲਾਂ ਦੀ ਹੜਤਾਲ ਕਾਰਨ ਨਵੀਨ ਚਤੁਰਵੇਦੀ ਨੇ ਖੁਦ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੁਲਿਸ ਨੇ ਨਵੀਨ ਚਤੁਰਵੇਦੀ ਲਈ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸੱਤ ਦਿਨਾਂ ਦਾ ਰਿਮਾਂਡ ਦਿੱਤਾ। ਨਵੀਨ ਚਤੁਰਵੇਦੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਉੱਥੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਉਹ ਰੂਪਨਗਰ ਤਾਂ ਆਏ ਹੀ ਨਹੀਂ ।
ਚਤੁਰਵੇਦੀ ਨੂੰ ਪੇਸ਼ ਕਰਨ ਲਈ ਅਦਾਲਤ ਲੈ ਆਈ ਪੁਲਿਸ
ਰੂਪਨਗਰ ਅਦਾਲਤ ਵਿੱਚ ਦਸਤਖ਼ਤਾਂ ਵਿੱਚ ਜਾਅਲਸਾਜ਼ੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਨਵਨੀਤ ਚਤੁਰਵੇਦੀ ਨੂੰ ਸਖ਼ਤ ਸੁਰੱਖਿਆ ਹੇਠ ਦੁਪਹਿਰ ਦੇ ਖਾਣੇ ਤੋਂ ਬਾਅਦ, ਪੇਸ਼ ਕਰਨ ਲਈ ਅਦਾਲਤ ਵਿੱਚ ਲਿਆਂਦਾ ਗਿਆ। ਚਤੁਰਵੇਦੀ ਨੂੰ ਰਾਜ ਸਭਾ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰਨ ਲਈ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਫਰਜ਼ੀ ਦਸਤਖ਼ਤ ਕਰਨ ਦੇ ਦੋਸ਼ ਵਿੱਚ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਰੂਪਨਗਰ ਪੁਲਿਸ ਗ੍ਰਿਫਤਾਰੀ ਵਾਰੰਟ ਲੈ ਕੇ ਨੇ ਮੰਗਲਵਾਰ ਨੂੰ ਨਵਨੀਤ ਚਤੁਰਵੇਦੀ ਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਪਹੁੰਚੀ ਪਰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰੀ ਵਾਰੰਟ ਨੂੰ ਨਜ਼ਰਅੰਦਾਜ਼ ਕਰਕੇ ਰੂਪਨਗਰ ਪੁਲਿਸ ਨੂੰ ਚਤੁਰਵੇਦੀ ਨੂੰ ਅਰੈਸਟ ਕਰਨ ਤੋਂ ਰੋਕਿਆ। ਪੰਜਾਬ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਵਿਵਾਦ ਹੋਣ ਤੋਂ ਬਾਅਦ, ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਮੌਕੇ 'ਤੇ ਪਹੁੰਚੀ ਅਤੇ ਚਤੁਰਵੇਦੀ ਨੂੰ ਚੰਡੀਗੜ੍ਹ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ, ਰੂਪਨਗਰ ਪੁਲਿਸ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਅਤੇ ਸਪੁਰਦਗੀ ਲੈ ਲਈ।