ਗੁ. ਬਿਭੌਰ ਸਾਹਿਬ ਵਿਖੇ ਸਤਿਕਾਰ ਨਾਲ ਮਨਾਇਆ ਗਿਆ ਚੌਪਈ ਉਚਾਰਨ ਦਿਵਸ ਗੁ. ਬਿਭੌਰ ਸਾਹਿਬ ਵਿਖੇ ਸਤਿਕਾਰ ਨਾਲ ਮਨਾਇਆ ਗਿਆ ਚੌਪਈ ਉਚਾਰਨ ਦਿਵਸ
Publish Date: Sat, 19 Sep 2026 07:33 PM (IST)
Updated Date: Sat, 19 Sep 2026 07:35 PM (IST)
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਸਲਾਨਾ‘ਚੌਪਈ ਉਚਾਰਨ ਦਿਵਸ’ (ਭਾਦੋਂ ਸੁਦੀ ਅਸ਼ਟਮੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋਂ ਸੰਯੁਕਤ ਰੂਪ ਪੂਰਨ ਸ਼ਰਧਾ ’ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ। ਬੀਤੀ ਰਾਤ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵੱਡੀ ਗਿਣਤੀ ‘ਚ ਇਲਾਕੇ ਅਤੇ ਦੂਰੋਂ ਦੁਰਾਡਿਓਂ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਨਮੁੱਖ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ’ਚ ਵੱਖ-ਵੱਖ ਰਾਗੀ, ਢਾਡੀ ਜਥਿਆਂ ਤੇ ਕਥਾ ਵਾਚਕਾ ਵਲੋਂ ਸੰਗਤਾ ਨੂੰ ਗੁਰਬਾਣੀ ਤੇ ਇਤਹਾਸ ਨਾਲ ਜੋੜਿਆਂ ਗਿਆ ਤੇ ਸੰਗਤਾ ਨੂੰ ਗੁਰਬਾਣੀ ਦੇ ਮਹਾਨ ਫਲਸਫੇ ਨੂੰ ਅਪਣਾ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਬਾਣੀ ਸਿੱਖਣ ਲਈ ਗੁਰੁ ਘਰਾਂ ਨਾਲ ਜੁੜਣ ਲਈ ਗੁਰੁ ਘਰਾਂ ਨਾਲ ਜੁੜਣਾ ਚਾਹੀਦਾ ਹੈ। ਇਸ ਮੌਕੇ ਭਾਈ ਐੱਸਜੀਪੀਸੀ ਦੀ ਅੰਤਰਿਮ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਸੰਗਤਾ ਨੂੰ ਚੌਪਈ ਉਚਾਰਨ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਿੱਖ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਹੈੱਡ ਗਰੰਥੀ ਭਾਈ ਜੋਗਿੰਦਰ ਸਿੰਘ ਨੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਵਾਇਤੀ ਮਾਲ ਪੂੜਿਆਂ ਦਾ ਲੰਗਰ ਅਟੁੱਟ ਵਰਤਾਇਆ ਗਿਆ। ਸੰਗਤਾਂ ਲਈ ਵਿਸ਼ੇਸ਼ ਲੰਗਰਾਂ ਦਾ ਪ੍ਰਬੰਧ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਕੀਤਾ ਗਿਆ ਸੀ ਜਦੋਂ ਕਿ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਛੋਲਿਆਂ ਆਦਿ ਦਾ ਪ੍ਰਸ਼ਾਦ ਇਲਾਕੇ ਦੀਆਂ ਸੰਗਤਾ ਵੱਲੋਂ ਵਰਤਾਇਆ ਗਿਆ। ਇਸ ਮੌਕੇ ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗਰੰਥੀ ਜੋਗਿੰਦਰ ਸਿੰਘ, ਸ਼੍ਰੌਮਣੀ ਗੁ.ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਨੇਜਰ ਸਰਵਦਿਆਲ ਸਿੰਘ, ਵਧੀਕ ਮਨੇਜਰ ਐਡਵੋਕੇਟ ਹਰਦੇਵ ਸਿੰਘ, ਧਰਮਪਾਲ ਸਿੰਘ, ਗੁਰਦੁਆਰਾ ਸਾਹਿਬ ਦੇ ਇੰਚਾਰਜ ਸੁਖਵੀਰ ਸਿੰਘ ਜਿੰਦਵੜੀ, ਜਥੇਦਾਰ ਗੁਰਦੀਪ ਸਿੰਘ ਬਾਵਾ, ਬਾਬਾ ਪਰੇਮ ਸਿੰਘ ਭੱਲੜੀ, ਅਮਰੀਕ ਸਿੰਘ ਬਿਭੌਰ ਸਾਹਿਬ, ਠੇਕੇਦਾਰ ਰਜਿੰਦਰ ਸਿੰਘ, ਕਰਨੈਲ ਸਿੰਘ ਭਾਊਵਾਲ, ਸਰਵਨ ਸਿੰਘ ਭੱਲੜੀ, ਸੋਹਣ ਸਿੰਘ ਪੀਏਸੀਐੱਲ, ਅਵਤਾਰ ਸਿੰਘ ਤਾਰੀ, ਸ਼ਰਨਜੀਤ ਸਿੰਘ ਮੋਹਾਲੀ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾ ਹਾਜ਼ਰ ਸਨ।