- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਮੋਹਨ ਸਿੰਘ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਤਾਇਨਾਤ ਹੈ। ਮੋਹਨ ਸਿੰਘ ਅੱਜ ਪੁਲਿਸ ਕੋਲ ਪਹੁੰਚਿਆ ਤੇ ਉਸ ਤੋਂ ਲਗਭਗ ਪੰਜ ਘੰਟਿਆਂ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ। ਉਸ ਵੱਲੋਂ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਤਸਦੀਕ ਕੀਤੀ ਜਾ ਰਹੀ ਹੈ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਪੁਲਿਸ ਟੀਮ ਵੱਲੋਂ ਲਗਾਤਾਰ ਪੁੱਛਗਿੱਛ ਦੇ ਨਾਲ-ਨਾਲ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਮੋਹਨ ਸਿੰਘ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਤਾਇਨਾਤ ਹੈ। ਮੋਹਨ ਸਿੰਘ ਅੱਜ ਪੁਲਿਸ ਕੋਲ ਪਹੁੰਚਿਆ ਤੇ ਉਸ ਤੋਂ ਲਗਭਗ ਪੰਜ ਘੰਟਿਆਂ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ। ਉਸ ਵੱਲੋਂ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਤਸਦੀਕ ਕੀਤੀ ਜਾ ਰਹੀ ਹੈ। ਇਨ੍ਹਾਂ ਜਾਣਕਾਰੀਆਂ ਦੀ ਪੁਸ਼ਟੀ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਪੁਲਿਸ ਦੀ ਮਾਮਲੇ ਨਾਲ ਸਬੰਧਤ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਪੂਰੀ ਨਜ਼ਰ ਹੈ। ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਵੇਗੀ, ਉਨ੍ਹਾਂ ਦੇ ਕੰਮਾਂ ਦੀ ਤਸਦੀਕ ਕੀਤੀ ਜਾਵੇਗੀ।
ਡੀਐਸਪੀ ਨੇ ਦੱਸਿਆ ਕਿ ਚਾਵਲਾ ਦੀ ਭਾਲ ਲਈ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਉਸ ਸਮੇਂ ਚਾਵਲਾ ਦੀ ਪਤਨੀ ਘਰ ਵਿੱਚ ਮੌਜੂਦ ਸਨ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਕਰ ਕੇ ਬਿਆਨ ਦਰਜ ਕੀਤਾ ਹੈ ਅਤੇ ਲੋੜ ਪੈਣ ’ਤੇ ਮੁੜ ਪੁੱਛਗਿੱਛ ਕੀਤੀ ਜਾ ਸਕਦੀ ਹੈ।