ਸਟਾਫ ਰਿਪੋਰਟਰ, ਰੂਪਨਗਰ : ਰੋਪੜ 'ਚ ਕਿਰਾਏ 'ਤੇ ਰਹਿੰਦੇ ਵਿਨੋਦ ਪਾਸਵਾਨ ਤੇ ਪਤਨੀ ਰੀਨਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਿਸ਼ਾਂਤ ਜਿਸ ਦੀ ਉਮਰ ਕਰੀਬ 10 ਸਾਲ ਹੈ, ਘਰੋਂ ਖੇਡਣ ਗਿਆ ਸੀ। ਜਦੋਂ ਕਾਫੀ ਦੇਰ ਬੀਤ ਜਾਣ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕੀਤੀ। ਪਰ ਸਾਰੇ ਪਾਸੇ ਪਤਾ ਕਰਨ ਤੋਂ ਬਾਅਦ ਜਦੋਂ ਕੁੱਝ ਪਤਾ ਨਾ ਲੱਗਾ ਤਾਂ ਉਨ੍ਹਾਂ ਸਿਟੀ ਥਾਣੇ ਰੂਪਨਗਰ ਵਿਚ ਸ਼ਿਕਾਇਤ ਕੀਤੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।