ਯਾਦਗਾਰੀ ਹੋ ਨਿਬੜਿਆ ‘ਤਰੰਗ’ ਬਾਲ ਮੇਲਾ ਤੇ ਸਾਲਾਨਾ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਵਿਖੇ 'ਤਰੰਗ' ਬਾਲ ਮੇਲਾ ਤੇ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ
Publish Date: Tue, 17 Nov 2026 06:58 PM (IST)
Updated Date: Tue, 17 Nov 2026 07:00 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ‘ਤਰੰਗ’ ਤੇ ਬਾਲ ਮੇਲਾ ਉਤਸ਼ਾਹ ਤੇ ਉਮੰਗ ਨਾਲ ਕਰਵਾਇਆ ਗਿਆ। ਸਮਾਗਮ ’ਚ ਸੇਵਾ-ਮੁਕਤ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਤੇ ਸੇਵਾ-ਮੁਕਤ ਲੈਕਚਰਾਰ ਗੁਰਮੁਖੀ ਦੇਵੀ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ, ਜਦਕਿ ਸ਼ਮਿੰਦਰ ਸਿੰਘ ਭੱਕੂ ਮਾਜਰਾ, ਸੁਰਜੀਤ ਸਿੰਘ ਮੰਡ ਤੇ ਸੇਵਾ-ਮੁਕਤ ਪ੍ਰਿੰਸੀਪਲ ਪ੍ਰੇਮ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਰਿਹਾ। ਨੰਨ੍ਹੇ-ਮੁੰਨੇ ਬੱਚਿਆਂ ਨੇ ਨਾਟਕਾਂ, ਸਕਿੱਟਾਂ, ਭੰਗੜੇ ਤੇ ਗਿੱਧੇ ਦੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਭਰਪੂਰ ਮਨੋਰੰਜਨ ਕੀਤਾ ਤੇ ਬੱਚਿਆਂ ਦੀ ਕਲਾ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ। ਇਸ ਮੌਕੇ ਐੱਸਐੱਮਸੀ. ਦੇ ਚੇਅਰਮੈਨ ਅਮਨਦੀਪ ਸਿੰਘ, ਸਰਪੰਚ ਜਸਵੀਰ ਸਿੰਘ, ਸਾਬਕਾ ਚੇਅਰਮੈਨ ਨਿਰਵਜੀਤ ਸਿੰਘ, ਲੰਬੜਦਾਰ ਰਣਜੀਤ ਸਿੰਘ, ਸਾਬਕਾ ਸਰਪੰਚ ਕਰਮਜੀਤ ਕੌਰ, ਕੁਲਦੀਪ ਸਿੰਘ, ਦਮਨਜੀਤ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ, ਸਿਮਰਨਜੀਤ ਸਿੰਘ, ਸਿਮਰਨਪ੍ਰੀਤ ਸਿੰਘ, ਕਰਨ ਸਿੰਘ, ਰਾਜਵੀਰ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ ਤੇ ਸੁਖਦੇਵ ਸਿੰਘ ਦੁੱਗਰੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ। ਅੰਤ ’ਚ ਅਧਿਆਪਕਾ ਹਰਜਿੰਦਰ ਕੌਰ ਤੇ ਹਰਜੀਤ ਕੌਰ ਨੇ ਸਮਾਗਮ ਨੂੰ ਸਫ਼ਲ ਬਣਾਉਣ ’ਚ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ, ਪਿੰਡ ਵਾਸੀਆਂ ਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਛੁਪੀ ਕਲਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।