- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਜਾਰੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਸੂਬੇਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ’ਚ ਸਫ਼ਾਈ ਕਾਰਜਾਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਵੇਲੀ ਕਲਾਂ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਰੂਪਨਗਰ ਦੇ ਕਰਮਚਾਰੀਆਂ ਵੱਲੋਂ ਹਵੇਲੀ ਕਲਾਂ ਰੋਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਦੀ ਸਫ਼ਾਈ ਕੀਤੀ ਗਈ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਵੱਲੋਂ ਸੜਕ ਦੇ ਕਿਨਾਰਿਆਂ, ਜਨਤਕ ਥਾਵਾਂ ਤੇ ਹੋਰ ਸਥਾਨਾਂ ਤੋਂ ਕੂੜਾ-ਕਰਕਟ ਅਤੇ ਗੰਦਗੀ ਨੂੰ ਹਟਾ ਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਇਆ ਗਿਆ। ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਰੂਪਨਗਰ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਕੌਂਸਲ ਵੱਲੋਂ ਨਿਯਮਤ ਤੌਰ ’ਤੇ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕੇਵਲ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਕੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।