CM ਮਾਨ 8 ਜੂਨ ਨੂੰ ਪਹੁੰਚਣਗੇ ਰੂਪਨਗਰ ਦੇ ਪਿੰਡ ਬੜਵਾ ਵਿਖੇ, ਫੇਰੀ 'ਤੇ ਟਿਕੀਆਂ ਇਲਾਕੇ ਦੀਆਂ ਉਮੀਦਾਂ
ਛਿੰਝ ਗਰਾਊਂਡ ਬੜਵਾ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਨਗੇ। ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਜਿੱਥੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਪ੍ਰਸ਼ਾਸਨ ਵੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਪੱਬਾਂ ਭਾਰ ਹੋਇਆ ਦਿਖਾਈ ਦੇ ਰਿਹਾ ਹੈ।
Publish Date: Sun, 07 Jun 2026 11:16 AM (IST)
Updated Date: Sun, 07 Jun 2026 11:19 AM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ "ਲੋਕ ਮਿਲਣੀ" ਪ੍ਰੋਗਰਾਮ ਤਹਿਤ ਉਹ 8 ਜੂਨ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਜੱਦੀ ਪਿੰਡ ਬੜਵਾ ਵਿਖੇ ਪਹੁੰਚ ਰਹੇ ਹਨ। ਛਿੰਝ ਗਰਾਊਂਡ ਬੜਵਾ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਨਗੇ। ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਜਿੱਥੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਪ੍ਰਸ਼ਾਸਨ ਵੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਪੱਬਾਂ ਭਾਰ ਹੋਇਆ ਦਿਖਾਈ ਦੇ ਰਿਹਾ ਹੈ। ਸੁਰੱਖਿਆ ਪ੍ਰਬੰਧਾਂ ਤੋਂ ਲੈ ਕੇ ਸਮਾਗਮ ਵਾਲੀ ਥਾਂ ਦੇ ਪ੍ਰਬੰਧਾਂ ਤੱਕ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਦੀ ਬਲਾਕ ਨੂਰਪੁਰਬੇਦੀ ਖੇਤਰ ਵਿੱਚ ਇਹ ਪਹਿਲੀ ਆਮਦ ਹੈ, ਜਿਸ ਕਾਰਨ ਲੋਕਾਂ ਦੀਆਂ ਉਮੀਦਾਂ ਹੋਰ ਵੀ ਵੱਧ ਗਈਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕਿਸੇ ਵੱਡੀ ਇੰਡਸਟਰੀ ਦੀ ਸਥਾਪਨਾ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ। ਹੁਣ ਸਭ ਦੀਆਂ ਨਜ਼ਰਾਂ 8 ਜੂਨ ਦੇ ਸਮਾਗਮ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਮੁੱਖ ਮੰਤਰੀ ਨੂਰਪੁਰਬੇਦੀ ਖੇਤਰ ਲਈ ਉਦਯੋਗ, ਰੁਜ਼ਗਾਰ ਜਾਂ ਵਿਕਾਸ ਨਾਲ ਸਬੰਧਤ ਕੋਈ ਵੱਡਾ ਐਲਾਨ ਕਰਕੇ ਲੋਕਾਂ ਦੀਆਂ ਉਮੀਦਾਂ ਨੂੰ ਬੂਰ ਪਾਉਣਗੇ।