ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੁਕਾਬਲੇ ਕਰਵਾਏ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੁਕਾਬਲੇ ਕਰਵਾਏ
Publish Date: Thu, 15 Oct 2026 02:53 PM (IST)
Updated Date: Thu, 15 Oct 2026 02:54 PM (IST)
ਪੁਸ਼ਵਿੰਦਰ ਗੋਲੀਆਂ, ਪੰਜਾਬੀ ਜਾਗਰਣ, ਘਨੌਲੀ: ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ’ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਹਾਊਸ ਵਾਈਜ਼ ਭਾਸ਼ਣ, ਸੁੰਦਰ ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। 9 ਅਕਤੂਬਰ ਨੂੰ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਦਕਿ 12 ਅਕਤੂਬਰ ਨੂੰ ਪ੍ਰਸ਼ਨੋਤਰੀ ਮੁਕਾਬਲਾ ਹੋਇਆ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਗੁਰੂ ਸਾਹਿਬ ਦੇ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਸੰਦੇਸ਼ ਦੇ ਨਾਲ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੀ ਮਹੱਤਤਾ ਨੂੰ ਉਜਾਗਰ ਕੀਤਾ। ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ’ਚ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਜਸਕੀਰਤ ਕੌਰ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਪ੍ਰਬਲਿਨ ਕੌਰ ਨੇ ਦੂਜਾ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਗੁਰਕੀਰਤ ਕੌਰ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀ ਸਹਿਜਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਪਹਿਲੇ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ।