ਰੈੱਡ ਰਿਬਨ ਕਲੱਬ ਵੱਲੋਂ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਰੈੱਡ ਰਿਬਨ ਕਲੱਬ ਵੱਲੋਂ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ
Publish Date: Wed, 11 Nov 2026 04:23 PM (IST)
Updated Date: Wed, 11 Nov 2026 04:24 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾਕਟਰ ਬਲਜੀਤ ਸਿੰਘ ਦੀ ਅਗਵਾਈ ਅਧੀਨ ਬਿਕਰਮ ਰਾਣੀ ਇੰਚਾਰਜ ਰੈੱਡ ਰਿਬਨ ਕਲੱਬ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰ ਦੇ ਵਿਦਿਆਰਥੀਆਂ ਦਾ ਇੱਕ ਅੰਤਰ ਸਕੂਲ ਮੁਕਾਬਲਾ ਕਰਵਾਇਆ ਗਿਆ। ਜਿਸ ’ਚ ਨਸ਼ਿਆਂ ਤੋਂ ਬਚਾਅ ਖੂਨ-ਦਾਨ ਦੀ ਮਹੱਤਤਾ, ਟੀ.ਬੀ. ਤੇ ਏਡਜ ਵਰਗੀਆਂ ਜਾਨਲੇਵਾ ਬਿਮਾਰੀਆਂ ਬਾਰੇ ਰੋਕਥਾਮ ਤੇ ਬਚਾਅ ਨੂੰ ਆਧਾਰ ਬਣਾਉਦਿਆ ਪੋਸਟਰ- ਮੇਕਿੰਗ, ਸਲੋਗਨ-ਲੇਖਨ ਤੇ ਮੌਕੇ ਤੇ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਗਏ, ਇਨਾਂ ਮੁਕਾਬਲਿਆ ’ਚ ਇਲਾਕੇ ਦੇ 30 ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਰੈੱਡ- ਰਿਬਨ ਕਲੱਬ ਇੰਚਾਰਜ ਬਿਕਰਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹੇ ਦੇ ਸਮੂਹ ਕਾਲਜਾਂ ’ਚ ਰੈੱਡ ਰਿਬਨ ਕਲੱਬ ਸਥਾਪਿਤ ਕੀਤੇ ਗਏ ਹਨ ਜੋ ਉਪਰੋਕਤ ਵੱਖੋ ਵੱਖਰੀਆਂ ਸਮਾਜਿਕ ਕੁਰੀਤੀਆਂ ਨੂੰ ਉਭਾਰਦਿਆਂ ਹੋਇਆਂ ਉਨਾਂ ਬਾਰੇ ਜਾਗਰੂਕਤਾ ਫੈਲਾਉਂਦੇ ਵਿਭਾਗ ਲਗਾਤਾਰ ਕਾਲਜਾਂ ’ਚ ਸਥਾਪਿਤ ਕਲੱਬਾਂ ਨੂੰ ਸਹਿਯੋਗ ਦੇ ਰਿਹਾ ਹੈ। ਇਸੇ ਆਧਾਰ ਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵੱਲੋਂ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਲੋਗਨ ਲੇਖਨ ਮੁਕਾਬਲੇ ’ਚ ਪਲਕ, ਕੰਗ ਮੈਮੋਰੀਅਲ ਸਕੂਲ ਬਸੀ ਗੁਜਰਾਂ ਨੇ ਪਹਿਲਾ ਸਥਾਨ ਰਵਲੀਨ ਕੌਰ ,ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਲਾ ਨੇ ਦੂਜਾ ਸਥਾਨ ਹਰਕੀਰਤ ਕੌਰ ,ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ ਬੇਟ ਨੇ ਤੀਜਾ ਸਥਾਨ ਪੋਸਟਰ ਮੇਕਿੰਗ ਮੁਕਾਬਲੇ ’ਚ ਅੰਮ੍ਰਿਤਾ ਕੁਮਾਰੀ ,ਸਸਸ ਸਕੂਲ ਮਾਛੀਵਾੜਾ ਸਾਹਿਬ ਨੇ ਪਹਿਲਾ ਸਥਾਨ ਯਸ਼ਵੀ ਜੋਸ਼ੀ ,ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਚਮਕੌਰ ਸਾਹਿਬ ਨੇ ਦੂਜਾ ਸਥਾਨ ਜਸਪ੍ਰੀਤ ਸਿੰਘ, ਪੀਐਮ. ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਨੇ ਤੀਜਾ ਸਥਾਨ ਮੌਕੇ ਤੇ ਚਿੱਤਰਕਾਰੀ ਮੁਕਾਬਲੇ ’ਚ ਅਰਸ਼ਪ੍ਰੀਤ ਕੌਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਨੇ ਪਹਿਲਾ ਸਥਾਨ ਹਰਪ੍ਰੀਤ ਸਿੰਘ .ਪੀ.ਐਮ.ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਨੇ ਦੂਜਾ ਸਥਾਨ ਸੁਲਤਾਨ, ਪੀ.ਐਮ. ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਨੇ ਤੀਜਾ ਸਥਾਨ, ਰੰਗੋਲੀ ਮੁਕਾਬਲੇ ’ਚ ਸਲੋਨੀ. ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੋਪੜ ਨੇ ਪਹਿਲਾ ਸਥਾਨ ਰਣਜੀਤ ਕੌਰ ਪੀਐਮ. ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਨੇ ਦੂਜਾ ਸਥਾਨ ਸੋਨਮਪ੍ਰੀਤ ਕੌਰ, ਸਕੂਲ ਆਫ ਐਮੀਨਸ ਲੜਕੀਆਂ ਸ਼੍ਰੀ ਚਮਕੌਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਤੇ ਸਮੂਹ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।