- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਿਨਾਸ਼ ਰਾਏ ਖੰਨਾ ਨੂੰ ਭਾਜਪਾ ਪੰਜਾਬ ਰਾਜ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ `ਤੇ ਵਧਾਈ ਦਿੱਤੀ

ਪੰਜਾਬੀ ਜਾਗਰਣ ਟੀਮ, ਨੰਗਲ: ਭਾਜਪਾ ਦੇ ਸਾਬਕਾ ਕੌਮੀ ਮੀਤ ਪ੍ਰਧਾਨ, ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ, ਅਵਿਨਾਸ਼ ਰਾਏ ਖੰਨਾ ਨੂੰ ਭਾਜਪਾ ਪੰਜਾਬ ਰਾਜ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ `ਤੇ ਭਾਜਪਾ ਆਗੂ ਗੋਵਰਧਨ ਸੋਨੀ ਜੀ.ਡੀ. ਨੇ ਸੁਆਗਤ ਕਰਦਿਆਂ ਵਧਾਈ ਦਿੱਤੀ ਹੈ। ਇਸ ਮੌਕੇ ਗੋਵਰਧਨ ਸੋਨੀ ਜੀਡੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਭਾਜਪਾ ਦੀ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਅਵਿਨਾਸ਼ ਰਾਏ ਖੰਨਾ ਦਾ ਲੰਮਾ ਰਾਜਨੀਤਿਕ ਅਨੁਭਵ, ਸੰਗਠਨ ਪ੍ਰਤੀ ਸਮਰਪਣ ਤੇ ਲੋਕ ਸੇਵਾ ਦੀ ਭਾਵਨਾ ਪਾਰਟੀ ਲਈ ਹਮੇਸ਼ਾ ਪ੍ਰੇਰਨਾਦਾਇਕ ਰਹੀ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਖੰਨਾ ਦੀ ਰਹਿਨੁਮਾਈ ਤੇ ਤਜ਼ਰਬੇ ਨਾਲ ਪੰਜਾਬ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਆਸਾਂ ਅਨੁਸਾਰ ਤਿਆਰ ਹੋਵੇਗਾ ਤੇ ਪੰਜਾਬ ਦੇ ਵਿਕਾਸ ਲਈ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਉਮੀਦਾਂ ਨੂੰ ਢੁੱਕਵਾਂ ਸਥਾਨ ਮਿਲੇਗਾ। ਗੋਵਰਧਨ ਸੋਨੀ ਜੀ.ਡੀ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਵੱਲੋਂ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦੇਣ ਨਾਲ ਪਾਰਟੀ ਦੀ ਜਥੇਬੰਦਕ ਤਾਕਤ ਤੇ ਉਸਾਰੂ ਸੋਚ ਦਾ ਪਤਾ ਲੱਗਦਾ ਹੈ।