ਹਰੀਪੁਰ ਵੱਲੋਂ ਮਰਹੂਮ ਡਾ. ਰਮੇਸ਼ ਦੱਤ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ
ਕਾਂਗਰਸੀ ਆਗੂ ਹਰੀਪੁਰ ਵੱਲੋਂ ਮਰਹੂਮ ਡਾ. ਰਮੇਸ਼ ਦੱਤ ਸ਼ਰਮਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Publish Date: Wed, 04 Nov 2026 03:09 PM (IST)
Updated Date: Wed, 04 Nov 2026 03:11 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਮਰਹੂਮ ਸਾਬਕਾ ਮੰਤਰੀ ਡਾ. ਰਮੇਸ਼ ਦੱਤ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ’ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਡਾ. ਰਮੇਸ਼ ਦੱਤ ਸ਼ਰਮਾ ਨੇ ਆਪਣੀ ਪੂਰੀ ਜ਼ਿੰਦਗੀ ਲੋਕਾਂ ਦੀ ਸੇਵਾ ’ਚ ਬਤੀਤ ਕੀਤੀ। ਉਨ੍ਹਾਂ ਨੇ ਲੋਕਾਂ ਦੇ ਦੁੱਖ-ਦਰਦ ਤੇ ਮੁਸ਼ਕਲਾਂ ਨੂੰ ਆਪਣਾ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਹਮੇਸ਼ਾ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਰਮੇਸ਼ ਦੱਤ ਸ਼ਰਮਾ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਤੇ ਪਾਰਟੀ ਵੱਲੋਂ ਵੀ ਉਨ੍ਹਾਂ ਨੂੰ ਹਮੇਸ਼ਾ ਬਣਦਾ ਸਤਿਕਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਡਾ. ਰਮੇਸ਼ ਦੱਤ ਸ਼ਰਮਾ ਦਾ ਪਰਿਵਾਰ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਾਰਟੀ ਵੱਲੋਂ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਡਾਕਟਰ ਰਮੇਸ਼ ਦੱਤ ਸ਼ਰਮਾ ਦੇ ਪਰਿਵਾਰ ਨਾਲ ਖੜ੍ਹੀ ਹੈ ਤੇ ਹਮੇਸ਼ਾ ਹੀ ਉਨ੍ਹਾਂ ਦੇ ਪਰਿਵਾਰ ਨੂੰ ਮਾਣ ਸਨਮਾਨ ਦਿੰਦੀ ਰਹੇਗੀ। ਇਸ ਮੌਕੇ ਮੇਰੇ ਨਾਲ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ, ਬਾਲ ਕਿਸ਼ਨ ਬਿੱਟੂ, ਗੁਰਭਗਤ ਸਿੰਘ, ਅਮਨ ਧੀਮਾਨ ਹਾਜ਼ਰ ਸਨ।