- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਿੰਡਾ ਤੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਸੰਗਰੂਰ ਰੈਲੀ ਲਈ ਰਵਾਨਾ

ਨਿੱਜੀ ਪੱਤਰ ਪ੍ਰਰੇਕ, ਪੰਜਾਬੀ ਜਾਗਰਣ, ਮੋਰਿੰਡਾ : ਕਾਂਗਰਸ ਪਾਰਟੀ ਵੱਲੋਂ ਜਨਤਕ ਮਸਲਿਆਂ ਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਤੇਜ਼ ਕੀਤੀਆਂ ਸਰਗਰਮੀਆਂ ਤਹਿਤ ਸੰਗਰੂਰ ਵਿਖੇ ਵਿਸ਼ਾਲ ‘ਇਨਸਾਫ਼ ਰੈਲੀ’ ਦਾ ਆਯੋਜਨ ਕੀਤਾ ਗਿਆ ਜਿਸ ’ਚ ਸ਼ਾਮਲ ਹੋਣ ਲਈ ਮੋਰਿੰਡਾ ਇਲਾਕੇ ਵਿੱਚੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮੋਰਿੰਡਾ ਤੋਂ ਰਵਾਨਾ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਵਰਕਰਾਂ ਦਾ ਕਾਫ਼ਲਾ ਦਰਜਨ ਦੇ ਕਰੀਬ ਬੱਸਾਂ ਤੇ ਆਪਣੇ ਨਿੱਜੀ ਵਾਹਨਾਂ ਦੇ ਕਾਫ਼ਲੇ ਨਾਲ ਸੰਗਰੂਰ ਵੱਲ ਰਵਾਨਾ ਹੋਇਆ। ਸਿਟੀ ਪ੍ਰਧਾਨ ਰਾਹੁਲ ਸ਼ਰਮਾ ਤੇ ਹੋਰਨਾਂ ਵਰਕਰਾਂ ਦਾ ਕਹਿਣਾ ਸੀ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਤੇ ਪੰਜਾਬ ’ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਕਾਂਗਰਸੀ ਆਗੂਆਂ ਵੱਲੋਂ ਮੌਜੂਦਾ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ ਤੇ ਦੋਵਾਂ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ ਤੇ ਵਾਅਦਾ-ਖ਼ਿਲਾਫ਼ੀ ਵਿਰੁੱਧ ਜੰਮ ਕੇ ਭੜਾਸ ਕੱਢੀ।
ਆਗੂਆਂ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਆਮ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਨਵੀ, ਹਲਕਾ ਪ੍ਰਧਾਨ ਦਰਸ਼ਨ ਸਿੰਘ ਸੰਧੂ, ਬਲਾਕ ਪ੍ਰਧਾਨ ਜਗਜੀਤ ਸਿੰਘ ਲੁਠੇੜੀ, ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ, ਕੌਂਸਲਰ ਮਨਦੀਪ ਸਿੰਘ ਬਾਜਵਾ, ਮਹਿੰਦਰ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਠੇਕੇਦਾਰ ਬਲਵੀਰ ਸਿੰਘ ਲਾਲਾ, ਹਰਜੋਤ ਸਿੰਘ ਢੰਗਰਾਲੀ ਤੇ ਗੁਰਚਰਨ ਸਿੰਘ ਮਾਣੇਮਾਜਰਾ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।