ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ’ਚ ‘ਵਿਕਸਿਤ ਭਾਰਤ ਯੁਵਾ ਸੰਵਾਦ’ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ – ਸੰਵਿਧਾਨ ਦਿਵਸ ਵਿਸ਼ੇਸ਼ 2026’ ਦਾ ਆਯੋਜਨ
Publish Date: Thu, 26 Nov 2026 06:23 PM (IST)
Updated Date: Thu, 26 Nov 2026 06:25 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਵਿਕਸਿਤ ਭਾਰਤ ਯੁਵਾ ਸੰਵਾਦ – ਸੰਵਿਧਾਨ ਦਿਵਸ ਵਿਸ਼ੇਸ਼ 2026’ ’ਚ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਤਸ਼ਾਹੀ ਨੌਜਵਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨੇ ਭਾਰਤੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ, ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ, ਨੌਜਵਾਨਾਂ ਦੇ ਸਸ਼ਕਤੀਕਰਨ ਤੇ ਦੇਸ਼ ਦੀ ਤਰੱਕੀ ’ਚ ਨੌਜਵਾਨ ਪੀੜ੍ਹੀ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਭਾਰਤ ਦਾ ਭਵਿੱਖ ਹਨ ਤੇ ਉਨ੍ਹਾਂ ’ਚ ਲੀਡਰਸ਼ਿਪ ਦੀ ਭਾਵਨਾ, ਸੰਵਿਧਾਨਕ ਜਾਗਰੂਕਤਾ, ਜ਼ਿੰਮੇਵਾਰੀ ਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਵਿਕਸਿਤ ਭਾਰਤ ਦਾ ਸੁਪਨਾ ਸਾਕਾਰ ਕਰਨ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਨੌਜਵਾਨਾਂ ਨਾਲ ਸੰਵਾਦ ਰਾਹੀਂ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਤੇ ਦੇਸ਼ ਦੇ ਵਿਕਾਸ ’ਚ ਉਨ੍ਹਾਂ ਦੀ ਭੂਮਿਕਾ ਵਰਗੇ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਇਸ ਯਾਦਗਾਰੀ ਸਮਾਗਮ ਦੇ ਸਫਲ ਆਯੋਜਨ ਤੇ ਸੱਦੇ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਭਗਵੰਤ ਸਿੰਘ ਸਤਿਆਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦਾ ਮੁੱਖ ਸੰਦੇਸ਼ ਨੌਜਵਾਨਾਂ ਨੂੰ ਜਾਗਰੂਕ, ਸਮਰੱਥ ਤੇ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹੋਏ ਲੋਕਤੰਤਰ ਨੂੰ ਮਜ਼ਬੂਤ ਕਰਨਾ ਤੇ ਵਿਕਸਿਤ ਭਾਰਤ ਦੇ ਨਿਰਮਾਣ ’ਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਰਿਹਾ। ਨੌਜਵਾਨਾਂ ਦਾ ਸਸ਼ਕਤੀਕਰਨ, ਲੋਕਤੰਤਰ ਦੀ ਮਜ਼ਬੂਤੀ ਤੇ ਵਿਕਸਿਤ ਭਾਰਤ ਦਾ ਨਿਰਮਾਣ ਹੀ ਸਾਡਾ ਮੁੱਖ ਸੰਕਲਪ ਹੈ।