ਮਿਸਤਰੀਆਂ-ਮਜ਼ਦੂਰਾਂ ਨੇ ਮੰਗਾਂ ਸਬੰਧੀ ਰੋਸ ਮਾਰਚ ਕਰਕੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਨੇ ਮੰਗਾਂ ਸਬੰਧੀ ਰੋਸ ਮਾਰਚ ਕਰਕੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ
Publish Date: Wed, 16 Sep 2026 06:58 PM (IST)
Updated Date: Wed, 16 Sep 2026 06:59 PM (IST)
ਲੇਬਰ ਚੌਕ ਵਿਖੇ ਬੁਨਿਆਦੀ ਸਹੂਲਤਾਂ, ਕਿਰਤ ਵਿਭਾਗ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੇਰੋ ਮਾਜਰਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਲੇਬਰ ਚੋਂਕ ਵਿਖੇ ਨਗਰ ਕੌਂਸਲ ਤੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਉਸਾਰੀ ਮਿਸਤਰੀਆ , ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ, ਇਫਟੂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸਤਵਿੰਦਰ ਸਿੰਘ ਨੀਟਾ, ਜ਼ਿਲ੍ਹਾ ਸਕੱਤਰ ਮਲਾਗਰ ਸਿੰਘ,ਅਜੈਬ ਸਿੰਘ ਸਮਾਣਾ, ਗੁਲਾਬ ਚੰਦ ਚੌਹਾਨ, ਗੁਰਮੇਲ ਸਿੰਘ, ਜਗਮੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ 5 ਜੂਨ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈੱਲਫੇਅਰ ਬੋਰਡ ਦੀ ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਸੀ ਕਿ ਸਮੁੱਚੇ ਲੇਬਰ ਚੌਂਕਾਂ ਵਿੱਚ ਮਜ਼ਦੂਰਾਂ ਨੂੰ ਪੀਣ ਵਾਲੇ ਪਾਣੀ, ਬਿਜਲੀ, ਪਖ਼ਾਨੇ ਬੈਠਣ ਲਈ ਯੋਗ ਪ੍ਰਬੰਧ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਮਜ਼ਦੂਰਾਂ ਦੀ ਲਗਾਤਾਰ ਰਜਿਸਟਰੇਸ਼ਨ ਕੀਤੀ ਜਾਵੇ। ਇਨਾਂ ਮੰਗਾਂ ਸਬੰਧੀ ਯੂਨੀਅਨ ਵੱਲੋਂ ਹਲਕਾ ਵਿਧਾਇਕ ਸਮੇਤ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਸਨ। ਪ੍ਰੰਤੂ ਨਾ ਹੀ ਪੰਜਾਬ ਸਰਕਾਰ ਵੱਲੋਂ ਅਤੇ ਨਾ ਹੀ ਸਥਾਨਕ ਅਧਿਕਾਰੀਆਂ ਵੱਲੋਂ ਲੇਬਰ ਚੌਂਕ ਵਿਖੇ ਇੱਕ ਵੀ ਬੁਨਿਆਦੀ ਸਹੂਲਤ ਨਹੀਂ ਦਿੱਤੀ ਗਈ। ਜਿਸ ਕਾਰਨ ਉਸਾਰੀ ਮਜ਼ਦੂਰਾਂ ਵੱਲੋਂ ਸਥਾਨਕ ਅਧਿਕਾਰੀਆਂ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 34 ਲੇਬਰ ਕਾਨੂੰਨ ਨੂੰ ਭੰਗ ਕਰਕੇ ਚਾਰ ਕਾਰਪੋਰੇਟ ਪੱਖੀ ਲੇਬਰ ਕੋਡ ਬਣਾ ਕੇ ਮਜ਼ਦੂਰਾਂ ਦੀ ਹੋਰ ਲੁੱਟ ਕਰਨ ਲਈ ਕਾਰਪੋਰੇਟਰਾਂ ਲਈ ਰਾਹ ਪੱਧਰੇ ਕੀਤੇ ਗਏ ਹਨ। ਇਨ੍ਹਾਂ ਕਾਨੂੰਨਾਂ ਰਾਹੀਂ ਅੱਠ ਘੰਟੇ ਦੀ ਦਿਹਾੜੀ ਦਾ ਕਾਨੂੰਨੀ ਹੱਕ ਖੋਹ ਕੇ 12 ਘੰਟੇ ਵਿੱਚ ਤਬਦੀਲ ਕੀਤਾ ਜਾ ਰਿਹਾ, ਕੇਂਦਰ ਵੱਲੋਂ ਮਨਰੇਗਾ ਕਾਨੂੰਨ ਨੂੰ ਖਤਮ ਕਰਕੇ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਵੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ, ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਨੂੰ ਇੱਕ ਵੀ ਸਹੂਲਤ ਲਾਗੂ ਨਹੀਂ ਕੀਤੀ ਗਈ , ਵੈਲਫੇਅਰ ਬੋਰਡ ਵੱਲੋਂ ਜਾਰੀ ਕੀਤੀਆਂ ਸਕੀਮਾਂ ਜਿਵੇਂ ਮਜ਼ਦੂਰਾਂ ਨੂੰ ਪੈਨਸ਼ਨ ਸਕੀਮ, ਵਜੀਫਾ ,ਐਕਸ ਗਰੇਸ਼ੀਆ, ਮੈਡੀਕਲ ਕਲੇਮ, ਸਗਨ ਸਕੀਮ ਦੀਆਂ ਫਾਇਲਾਂ ਕਈ ਸਾਲਾਂ ਤੋਂ ਕਿਰਤ ਵਿਭਾਗ ਦੇ ਦਫਤਰਾਂ ਵਿਖੇ ਧੂੜ ਫੱਕ ਰਹੀਆਂ ਹਨ ।ਜਦੋਂ ਵੀ ਮਜ਼ਦੂਰ ਕਿਰਤ ਵਿਭਾਗ ਨਾਲ ਸੰਪਰਕ ਕਰਦੇ ਹਨ ਜਾਂ ਸੁਵਿਧਾ ਕੇਂਦਰ ਵਿਖੇ ਜਾਂਦੇ ਹਨ ਤਾਂ ਅਧਿਕਾਰੀ ਕਹਿ ਦਿੰਦੇ ਹਨ ਕਿ ਸਇਟ ਨਹੀਂ ਚੱਲ ਰਹੀ ।ਜਿਸ ਕਰਕੇ ਮਜ਼ਦੂਰਾਂ ਨੂੰ ਬਹੁਤ ਖੱਜਲ ਪਾਰ ਹੋਣਾ ਪੈਂਦਾ ਹੈ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਮਜ਼ਦੂਰ ਵਿਰੋਧੀ ਕਨੂੰਨਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕੀਤਾ ਜਾਵੇ। ਇਹਨਾਂ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਸਮੇਤ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰਦਰਸ਼ਨ ਵਿੱਚ ਪ੍ਰਵਾਸੀ ਮਜ਼ਦੂਰ ਵੀ ਵੱਡੀ ਗਿਣਤੀ ਚ ਸ਼ਾਮਿਲ ਹੋਈ। ਐਸਡੀਐਮ ਪ੍ਰਦੀਪ ਸਿੰਘ ਬੈਂਸ ਚਮਕੌਰ ਸਾਹਿਬ ਨੇ ਮੰਗ ਪੱਤਰ ਹਾਸਿਲ ਕਰਦਿਆਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕੇ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਹ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਖਮਾਣੋਂ ਦੇ ਸਕੱਤਰ ਕਸ਼ਮੀਰ ਸਿੰਘ ਰਤੋਂ, ਜਗਤਾਰ ਸਿੰਘ ਰੱਤੋ, ਤੋਂ ਇਲਾਵਾ ਜੀਵਨ ਸਿੰਘ ,ਜਸਵੰਤ ਸਿੰਘ, ਮਿਸਤਰੀ ਭੂਸ਼ਨ,ਦਾਰਾ ਸਿੰਘ, ਭਰਪੂਰ ਸਿੰਘ, ਸੋਹਣ ਸਿੰਘ, ਹਨੂਮਾਨ ਸਿੰਘ, ਆਦਿ ਹਾਜ਼ਰ ਸਨ ।