
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਵਿਭਾਗ ਪੰਜਾਬ ਦੇ ਕੰਟਰੈਕਟ ਵਰਕਰ ਕੱਲ੍ਹ ਕਰਨਗੇ ਹੜ੍ਹਤਾਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੀਆਈਟੀਯੂ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗੀ, ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਬਹਾਦਰ ਚੰਦ ਅਤੇ ਸਿਵਲ ਹਸਪਤਾਲ ਰੂਪਨਗਰ ਦੇ ਪ੍ਰਧਾਨ ਰਾਜਨ ਕੁਮਾਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ 20 ਅਗਸਤ ਦੀ ਹੜ੍ਹਤਾਲ ਸਬੰਧੀ ਸੂਚਨਾ ਪੱਤਰ ਦਿੱਤਾ ਗਿਆ। ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਸਫਾਈ ਅਤੇ ਸਿਵਰਮੈਨ ਠੇਕੇ ’ਤੇ ਨਿਗੂਣੇ ਜਿਹੇ ਮਿਹਨਤਾਨੇ ’ਤੇ ਸੇਵਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਸਮੇਂ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਇਨ੍ਹਾਂ ਸਫਾਈ ਸੇਵਕਾਂ ਨੇ ਸਰਕਾਰੀ ਹਸਪਤਾਲਾਂ ਦੀ ਸਫ਼ਾਈ ਦਾ ਕੰਮ ਕੀਤਾ। ਇਸਦੇ ਇਲਾਵਾ ਕੋਰੋਨਾ ਕਾਲ ਦੌਰਾਨ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਅਤਿੰਮ ਸੰਸਕਾਰ ਵੀ ਕੀਤੇ ਗਏ। ਉਸ ਸਮੇਂ ਸਰਕਾਰਾਂ ਵੱਲੋਂ ਇਨ੍ਹਾਂ ਨੂੰ ਕੋਰੋਨਾ ਖਿਲਾਫ ਲੜਨ ਵਾਲੇ ਯੋਧਿਆਂ ਦੇ ਫੋਕੇ ਖਿਤਾਬ ਤਾਂ ਦਿੱਤੇ ਗਏ ਪ੍ਰੰਤੂ ਆਰਥਿਕ ਤੌਰ ’ਤੇ ਇਨ੍ਹਾਂ ਸਫ਼ਾਈ ਸੇਵਕਾਂ ਦੀਆਂ ਜੇਬਾਂ ਖਾਲੀ ਦੀਆਂ ਖਾਲੀ ਹੀ ਰਹੀਆਂ।