ਸਹਿਕਾਰੀ ਸਭਾਵਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਸਹਿਕਾਰੀ ਸਭਾਵਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
Publish Date: Mon, 07 Sep 2026 06:27 PM (IST)
Updated Date: Mon, 07 Sep 2026 06:28 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ, ਬੇਲਾ /ਬਹਿਰਾਮਪੁਰ: ਪੰਜਾਬ ਰਾਜ ਦੁੱਧ ਉੱਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਨਕਲੀ ਦੁੱਧ ਦੀ ਵਿਕਰੀ ਰੋਕਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜਸਵੀਰ ਸਿੰਘ ਭੱਟੀ ਨੇ ਦੱਸਿਆ ਕਿ ਮੰਗਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਮਿਲਾਵਟੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਦੇ ਡੀਸੀ ਨੂੰ ਮੰਗ ਪੱਤਰ ਦਿਤੇ ਜਾਣਗੇ। ਇਸ ਤੋਂ ਬਾਅਦ ਯੂਨੀਅਨ ਵਲੋਂ ਆਪਣੇ ਪੱਧਰ ’ਤੇ ਵੀ ਨਕਲੀ ਦੁੱਧ ਦੀ ਵਿਕਰੀ ਰੋਕਣ ਸਬੰਧੀ ਮੁਹਿੰਮ ਚਲਾਈ ਜਾਏਗੀ ਅਤੇ ਮਿਲਾਵਟੀ ਦੁੱਧ ਦਾ ਦੁੱਧ ਬਣਾਉਣ ਤੇ ਵੇਚਣ ਵਾਲਿਆਂ ਨੂੰ ਨੱਥ ਪਾਉਣ ਲਈ ਸਖਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਵੇਰਕਾ ਮਿਲਕ ਸਹਿਕਾਰੀ ਸਭਾਵਾਂ ਅਤੇ ਮੁੱਲ ਦੁੱਧ ਲੈ ਕੇ ਪੀਣ ਵਾਲਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨਾਂ ਵਿਰੁੱਧ ਯੂਨੀਅਨ ਸਕੱਤਰ ਸਭਾਵਾਂ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਵਿਰੁੱਧ ਮਾਮਲੇ ਵੀ ਦਰਜ ਕਰਵਾਏ ਜਾਣਗੇ। ਇਸ ਮੌਕੇ ਜਰਨੈਲ ਸਿੰਘ ਸੁਲਤਾਨਪੁਰ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਗੁਰਬਿੰਦਰ ਸਿੰਘ, ਨਿਰਮਲ ਸਿੰਘ ਆਦਿ ਸਕੱਤਰ ਅਤੇ ਦੁੱਧ ਉੱਤਪਾਦਕ ਹਾਜ਼ਰ ਸਨ।