- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪ੍ਰਾਇਮਰੀ ਸਕੂਲ ਭੋਜੇਮਾਜਰਾ ਦੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਪੁਸਤਕਾਂ ਭੇਟ

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸਮਾਜ ਸੇਵਾ ਦੇ ਖੇਤਰ ’ਚ ਆਪਣਾ ਯੋਗਦਾਨ ਪਾਉਂਦਿਆਂ ਸ਼ਮਿੰਦਰ ਸਿੰਘ ਭੱਕੂ ਮਾਜਰਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੋਜੇਮਾਜਰਾ ਦੇ ਵਿਦਿਆਰਥੀਆਂ ਲਈ ਕਾਪੀਆਂ ਭੇਟ ਕੀਤੀਆਂ ਗਈਆਂ। ਇਹ ਉਪਰਾਲਾ ਇਲਾਕੇ ਦੇ ਉੱਘੇ ਸਮਾਜਸੇਵੀ ਯਸ਼ ਆਹਲੂਵਾਲੀਆ, ਜਸਟਿਸ ਆਫ਼ ਪੀਸ ਯੂਕੇ ਦੀ ਪ੍ਰੇਰਨਾ ਅਤੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸ਼ਮਿੰਦਰ ਸਿੰਘ ਭੱਕੂ ਮਾਜਰਾ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਸਕੂਲ ਦੀ ਲਾਇਬ੍ਰੇਰੀ ਲਈ ਆਪਣੀਆਂ ਦੋ ਪੁਸਤਕਾਂ ‘ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ’ ਤੇ ‘ਪੰਥਕ ਪੁਆਧੀ ਹੀਰੇ’ ਵੀ ਭੇਟ ਕੀਤੀਆਂ। ਉਨ੍ਹਾਂ ਇਹ ਪੁਸਤਕਾਂ ਸਕੂਲ ਇੰਚਾਰਜ਼ ਬਲਜੀਤ ਕੌਰ ਅਤੇ ਅਧਿਆਪਕਾ ਮੇਹਰ ਕੌਰ ਨੂੰ ਸੌਂਪੀਆਂ। ਇਸ ਮੌਕੇ ਸਾਬਕਾ ਚੇਅਰਮੈਨ ਸ਼ਮਸ਼ੇਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਾਹਿਤ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਪਿੰਡ ਅਤੇ ਸਕੂਲ ਵੱਲੋਂ ਯਸ਼ ਆਹਲੂਵਾਲੀਆ ਅਤੇ ਸ਼ਮਿੰਦਰ ਸਿੰਘ ਭੱਕੂ ਮਾਜਰਾ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ। ਇਸ ਮੌਕੇ ਕਰਨੈਲ ਸਿੰਘ ਭੱਕੂ ਮਾਜਰਾ (ਸੇਵਾਮੁਕਤ ਸੁਪਰਡੈਂਟ), ਪਰਮਿੰਦਰ ਸਿੰਘ ਨਨੂੰਆਂ, ਅਧਿਆਪਕ ਮਿਡਲ ਸਕੂਲ ਅਤੇ ਵਿਦਿਆਰਥੀ ਹਾਜ਼ਰ ਸਨ।