ਕੌਂਸਲਰ ਬਾਜਵਾ ਵੱਲੋਂ ਦਰਪਣ ਨਿਵਾਸੀਆਂ ਦੇ ਸਹਿਯੋਗ ਨਾਲ ਜਲੇਬੀਆਂ-ਪਕੌੜਿਆਂ ਦਾ ਲੰਗਰ ਕੌਂਸਲਰ ਮਨਦੀਪ ਸਿੰਘ ਬਾਜਵਾ ਵੱਲੋਂ ਦਰਪਣ ਨਿਵਾਸੀਆਂ ਦੇ ਸਹਿਯੋਗ ਨਾਲ ਜਲੇਬੀਆਂ ਤੇ ਬਰੈਡ ਪਕੌੜਿਆਂ ਦਾ ਲੰਗਰ
Publish Date: Thu, 26 Nov 2026 04:05 PM (IST)
Updated Date: Thu, 26 Nov 2026 04:07 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ,ਮੋਰਿੰਡਾ: ਸ਼ਹਿਰ ਦੇ ਉੱਘੇ ਸਮਾਜ ਸੇਵੀ ਤੇ ਕੌਂਸਲਰ ਮਨਦੀਪ ਸਿੰਘ ਬਾਜਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਦਰਪਨ ਇਨਕਲੇਵ ਨਿਵਾਸੀਆਂ ਦੇ ਸਹਿਯੋਗ ਨਾਲ ਸੰਗਤਾਂ ਲਈ ਬਰੈਡ ਤੇ ਜਲੇਬੀਆਂ ਦਾ ਖੁੱਲਾ ਲੰਗਰ ਚਲਾਇਆ ਗਿਆ। ਇਸ ਮੌਕੇ ਸੈਂਕੜੇ ਰਾਹਗੀਰਾਂ ਵੱਲੋਂ ਲੰਗਰ ਛੱਕਿਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਾਮ ਜਪਿਆ। ਲੰਗਰ ਦੀ ਸੇਵਾ ਮੌਕੇ ਨੌਜਵਾਨਾਂ ਤੋਂ ਇਲਾਵਾ ਬੀਬੀਆਂ ਤੇ ਬੱਚਿਆਂ ਵੱਲੋਂ ਵੀ ਸ਼ਰਧਾ ਪੂਰਵਕ ਲੰਗਰ ਦੀ ਸੇਵਾ ਨਿਭਾਈ ਗਈ। ਬਾਜਵਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀ ਕਿਰਤ ਕਮਾਈ , ਨਾਮ ਜਪਣ ਤੇ ਵੰਡ ਛਕਣ ਦੀ ਸਿੱਖਿਆ ਤੋਂ ਸੇਧ ਲੈ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਆਪਣੀ ਨੇਕ ਕਮਾਈ ’ਚੋਂ ਦਸਵੰਧ ਕੱਢ ਕੇ ਧਰਮ ਤੇ ਲੋਕ ਸੇਵਾ ਦੇ ਲੇਖੇ ਲਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਹਰਮਿੰਦਰ ਸਿੰਘ ਬਾਜਵਾ, ਅਮਰਜੀਤ ਸਿੰਘ ਲਲਾ ਰੌਣੀ, ਆਰਕੀਟੈਕਟ ਪਰਮਿੰਦਰ ਸਿੰਘ ਢੀਡਸਾ, ਯੂਥ ਕਾਂਗਰਸੀ ਆਗੂ ਹਰਜੋਤ ਸਿੰਘ ਢੰਗਰਾਲੀ, ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ ਲੱਭੀ, ਜਸ਼ਨਪ੍ਰੀਤ ਸਿੰਘ, ਮਨਜੀਤ ਸਿੰਘ, ਦਿਨੇਸ਼ ਕੁਮਾਰ ਚੀਕਾ, ਬਲਕਾਰ ਸਿੰਘ, ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਮਨਜੀਤ ਸਿੰਘ ਥੇੜੀ, ਕੁਲਵਿੰਦਰ ਸਿੰਘ ਮੜੌਲੀ ਕਲਾਂ, ਸੰਨੀ ਭੂਮਕ, ਰਾਹੁਲ ਸ਼ਰਮਾ, ਬਲਵੀਰ ਸਿੰਘ ਲਾਲਾ, ਸਾਬਕਾ ਨਗਰ ਕੌਂਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਗੁਰੂ ਸ਼ੇਰ ਗਿੱਲ, ਸਮਾਜ ਸੇਵੀ ਵਗੀਸ਼ ਚੁਚੂ ਸੂਦ ਤੇ ਕੌਂਸਲਰ ਰਜੇਸ਼ ਸਿਸੋਦੀਆ ਵੀ ਸ਼ਾਮਿਲ ਸਨ।