ਨਹਿਰ ’ਚੋਂ ਅਣਪਛਾਤੀ ਲਾਸ਼ ਬਰਾਮਦ
ਨੰਗਲ ਹਾਈਡਲ ਨਹਿਰ ’ਚੋਂ ਅਣਪਛਾਤੀ ਲਾਸ਼ ਬਰਾਮਦ
Publish Date: Mon, 09 Feb 2026 07:31 PM (IST)
Updated Date: Tue, 10 Feb 2026 04:09 AM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਨੰਗਲ : ਪੁਲਿਸ ਵੱਲੋਂ ਨੰਗਲ ਹਾਈਡਲ ਨਹਿਰ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਕੇਸ਼ਵ ਕੁਮਾਰ ਨੇ ਦੱਸਿਆ ਕਿ ਸਵੇਰੇ ਲਗਭਗ 10:00 ਵਜੇ ਉਨ੍ਹਾਂ ਨੂੰ ਇੱਕ ਫੋਨ ਆਇਆ ਕਿ ਇੱਕ ਵਿਅਕਤੀ ਦੀ ਲਾਸ਼ ਨੰਗਲ ਹਾਈਡਲ ਨਹਿਰ ਵਿੱਚ ਖਵਾਜਾ ਪੀਰ ਮੰਦਰ ਵੱਲ ਤੈਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢ ਕੇ ਅਗਲੇ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ 50 ਤੋਂ 55 ਸਾਲ ਦੀ ਉਮਰ ਦਾ ਇੱਕ ਆਦਮੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਬਹੁਤ ਪੁਰਾਣੀ ਹੋਣ ਕਾਰਨ ਇਸਦੀ ਹਾਲਤ ਬਹੁਤ ਵਿਗੜ ਗਈ ਹੈ।