ਅਭੀ ਰਾਣਾ, ਨੰਗਲ : ਨੰਗਲ ਪੁਲਿਸ ਦੁਆਰਾ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਗ੍ਰਾਮ ਨਸ਼ੀਲਾ ਪਾਊਡਰ (ਚਿੱਟਾ) ਬਰਾਮਦ ਕਰਨ ਦੀ ਜਾਣਕਾਰੀ ਮਿਲੀ ਹੈ। ਥਾਣਾ ਮੁਖੀ ਸਭ ਇੰਸਪੈਕਟਰ ਪਵਨ ਚੌਧਰੀ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਅਤੇ ਡੀਐੱਸਪੀ ਦਵਿੰਦਰ ਸਿੰਘ ਦੀਆਂ ਹਦਾਇਤਾਂ ਤਹਿਤ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਇਸ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਬਲਬੀਰ ਕੁਮਾਰ ਅਤੇ ਏਐਸਆਈ ਗੁਰਨਾਮ ਸਿੰਘ ਦੀ ਟੀਮ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਸ੍ਰੀ ਅੰਨਦਪੁਰ ਸਾਹਿਬ ਹਾਈਡਲ ਨਹਿਰ ਦੇ ਕੰਡੇ ਗਿਰਜਾ ਘਰ ਦੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ। ਸ਼ਿਵ ਕੁਮਾਰ ਉਰਫ ਬੰਟੀ ਪੁੱਤਰ ਦਲਜੀਤ ਕਟਾਰੀਆ ਅਤੇ ਕੁੰਦਨ ਲਾਲ ਉਰਫ ਘੰਟੀ ਪੁੱਤਰ ਪਿਆਰੇ ਲਾਲ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਇਨ੍ਹਾਂ ਕੋਲ 20 ਗ੍ਰਾਮ ਨਸ਼ੀਲਾ ਪਾਊਡਰ (ਚਿੱਟਾ) ਬਰਾਮਦ ਕੀਤਾ ਗਿਆ। ਜਿਸਦੇ ਆਧਾਰ ਉੱਤੇ ਫੜੇ ਗਏ ਦੋਨਾਂ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਫੜੇ੍ਹ ਗਏ ਦੋਨੋਂ ਨੌਜਵਾਨਾਂ ਦਾ ਪੁਲਿਸ ਰਿਮਾਂਡ ਪ੍ਰਰਾਪਤ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਨਸ਼ੀਲਾ ਪਾਊਡਰ ਕਿੱਥੋਂ ਲੈ ਕੇ ਆਏ ਸਨ ਤਾਂ ਕਿ ਇਸ ਧੰਦੇ ਵਿਚ ਲਿਪਤ ਮਗਰਮੱਛਾਂ ਤਕ ਪਹੰੁਚ ਬਣਾ ਕੇ ਉਨ੍ਹਾਂ ਨੂੰ ਵੀ ਗਿ੍ਫ਼ਤਾਰ ਕੀਤਾ ਜਾ ਸਕੇ।