ਪੰਜਾਬੀ ਜਾਗਰਣ ਟੀਮ, ਰੋਪੜ : ਪੰਜਾਬ ਦੇ ਨੰਗਲ 'ਚ ਨੈਸ਼ਨਲ ਹਾਈਵੇਅ ਐਕਸਟੈਨਸ਼ਨ 503 'ਤੇ ਭਨੁਪਲੀ 'ਚ ਹੋਏ ਭਿਆਨਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਏ ਹਨ। ਹਾਦਸਾ ਸੀਟੀਯੂ (ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ Chandigarh Transport Undertaking) ਦੀ ਬੱਸ ਨਾਲ ਹੋਇਆ। ਭਨੂਪਲੀ ਦੇ ਨਜ਼ਦੀਕ ਪੁੱਜਦੇ ਹੀ ਬੱਸ ਦੇ ਚਾਲਕ ਤੋਂ ਬੱਸ ਬੇਕਾਬੂ ਹੋ ਗਈ ਤੇ ਬੱਸ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਚਾਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਨ੍ਹਾਂ ਚਾਰ ਲੋਕਾਂ ਵਿੱਚ ਦੋ ਔਰਤਾਂ ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਇਕ ਜ਼ਖ਼ਮੀ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਬੱਸ ਚਾਲਕ ਗੱਡੀ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਿਆ।

ਅਨੰਦਪੁਰ ਸਾਹਿਬ ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਭੇਜ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਏਐੱਸਆਈ ਰਾਜ ਕੁਮਾਰ ਨੇ ਕਿਹਾ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ ਤੇ ਮੌਕੇ 'ਤੇ ਦੋ ਲਾਸ਼ਾਂ ਸੜਕ ਕਿਨਾਰੇ ਪਈਆਂ ਸਨ ਜਦਕਿ ਦੋ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ ਪਰ ਰਸਤੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਧਰ ਦੂਜੇ ਪਾਸੇ ਭਾਈ ਜੈਤਾ ਸਿਵਲ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਐਂਬੂਲੈਂਸ ਦੇ ਰਾਹੀਂ ਦੋ ਲੋਕਾਂ ਨੂੰ ਲਿਆਇਆ ਗਿਆ ਸੀ। ਜਿਨ੍ਹਾਂ ਵਿਚ ਇਕ ਔਰਤ ਅਤੇ ਇਕ ਵਿਅਕਤੀ ਸੀ। ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਚੁੱਕੀ ਸੀ ਜਦ ਕਿ ਇਕ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ। ਉਸ ਦੌਰਾਨ ਦੋ ਹੋਰ ਲਾਸ਼ਾਂ ਪੁਲਿਸ ਲੈ ਕੇ ਆਈ ਸੀ। ਜਿਨ੍ਹਾਂ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਹੈ।

Posted By: Amita Verma