- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ ਚੀਮਾਂ ਨੇ ਪੀਸੀਐਸ ਭਰਤੀ ‘ਤ਼ੇ ਜਿਤਾਈ ਚਿੰਤਾਂ,ਜਾਂਚ ਦੀ ਮੰਗ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਪੀਪੀਐੱਸਸੀ/ਪੀਸੀਐੱਸ ਭਰਤੀ ਪ੍ਰਕਿਰਿਆ ’ਚ ਵੱਡੇ ਪੱਧਰ ’ਤੇ ਬੇਨਿਯਮੀਆਂ ਦੇ ਗੰਭੀਰ ਦੋਸ਼ਾਂ ’ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਦੀ ਸਖ਼ਤ ਨਿੰਦਾ ਕਰਦਾ ਹੈ। ਵਾਰਡ ਨੰਬਰ 15 ’ਚ ਸਾਹਿਬਜ਼ਾਦਾ ਜੁਝਾਰ ਸਿੰਘ ਯੂਥ ਕਲੱਬ ਵਲੋਂ ਆਯੋਜਿਤ ਪਹਿਲੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਡਾਕਟਰ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਦੇ ਦੋਹਰੇ ਮਾਪਦੰਡ ਬੇਨਕਾਬ ਹੋ ਗਏ ਹਨ। ਜਦੋਂ ਨੀਟ ਪੇਪਰ ਲੀਕ ਦਾ ਮਾਮਲਾ ਸਾਹਮਣੇ ਆਇਆ, ਤਾਂ ‘ਆਪ’ ਆਗੂਆਂ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਤੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਪਰ ਜਦੋਂ ਉਨ੍ਹਾਂ ਦੀ ਆਪਣੀ ਸਰਕਾਰ ’ਚ ਭਰਤੀ ਬਾਰੇ ਗੰਭੀਰ ਸਵਾਲ ਉਠਾਏ ਗਏ ਹਨ, ਤਾਂ ਕੇਜਰੀਵਾਲ ਤੇ ਮਾਨ ਦੋਵਾਂ ਨੇ ਚੁੱਪੀ ਚੁਣੀ ਹੈ। ਉਨ੍ਹਾਂ ਨੇ ਇਸ ਮਾਮਲੇ ਤੇ ਨਾ ਤਾਂ ਜਵਾਬਦੇਹੀ ਦੀ ਮੰਗ ਕੀਤੀ ਹੈ ਤੇ ਨਾ ਹੀ ਸੀਬੀਆਈ ਜਾਂਚ ਦਾ ਹੁਕਮ ਦਿੱਤਾ ਹੈ।