ਡਾ. ਗੁਰਬਚਨ ਸਿੰਘ ਨੇ ਨਿਸ਼ਾਨੇਬਾਜ਼ੀ ’ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲ
ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਵਿਚ ਡਾਂ ਗੁਰਬਚਨ ਸਿੰਘ ਨੇ ਗੋਲਡ ਮੈਡਲ ਜਿੱਤਿਆ
Publish Date: Sat, 28 Nov 2026 03:26 PM (IST)
Updated Date: Sat, 28 Nov 2026 03:28 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਕਰਵਾਏ ਗਏ ਰਾਜ ਪੱਧਰੀ ਸ਼ੂਟਿੰਗ (ਨਿਸ਼ਾਨੇਬਾਜ਼ੀ) ਜ਼ਿਲ੍ਹਾ ਐੱਸਏਐੱਸ ਨਗਰ ਵਿਖੇ ਮੁਕਾਬਲੇ ਬੜੇ ਹੀ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੇ ਆਪਣੇ ਨਿਸ਼ਾਨੇਬਾਜ਼ੀ ਦੇ ਜੌਹਰ ਦਿਖਾਏ। ਰਾਜ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਡਾ. ਗੁਰਬਚਨ ਸਿੰਘ ਨੇ ਆਪਣੇ ਏਜ ਗਰੁੱਪ ’ਚ 10 ਮੀਟਰ ਏਅਰ ਪਿਸਟਲ ਸ਼ੂਟਿੰਗ ’ਚ ਗੋਲਡ ਮੈਡਲ ਜਿੱਤਿਆ। ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਮੁਕਾਬਲਿਆਂ ਦੀ ਸਮਾਪਤੀ ਮੌਕੇ ਇਨਾਮ ਵੰਡ ਸਮਾਰੋਹ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਮਿਸ ਉਮੇਸ਼ਵਰੀ ਸ਼ਰਮਾ ਵੱਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ। ਇਸ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਗੋਲਡ ਮੈਡਲ ਦੀ ਪ੍ਰਾਪਤੀ ਬਾਰੇ ਡਾਂ ਗੁਰਬਚਨ ਸਿੰਘ ਨੇ ਦੱਸਿਆ ਕਿ ਮੈ ਕੁੱਝ ਹੀ ਦਿਨਾਂ ਤੋ ਸ਼ੂਟਿੰਗ ਕੋਚ ਅਰਸ਼ਦੀਪ ਸਿੰਘ ਬੰਗਾ ਏਬੀ ਸ਼ੂਟਿੰਗ ਅਕੈਡਮੀ ਸਹੌੜਾ ’ਚ ਟ੍ਰੇਨਿੰਗ ਲੈ ਰਿਹਾ ਹਾਂ। ਇਹ ਉਨ੍ਹਾਂ ਵੱਲੋ ਦਿੱਤੀ ਟ੍ਰੇਨਿੰਗ ਦਾ ਹੀ ਨਤੀਜਾ ਹੈ।