
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਾਤਾਵਰਨ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਦਸ਼ਮੇਸ਼ ਯੂਥ ਕਲੱਬ ਦਾ ਸਨਮਾਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੀਨਿਊ ਰੂਪਨਗਰ ਨੂੰ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਲਈ ਜ਼ਿਲ੍ਹਾ ਵਾਤਾਵਰਨ ਸਿੱਖਿਆ ਟੀਮ ਰੂਪਨਗਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਨੈਸ਼ਨਲ ਇਨਵਾਇਰਮੈਂਟ ਐਕਟੀਵਿਸਟ ਫੋਰਨ ਚੰਦ, ਜ਼ਿਲ੍ਹਾ ਵਾਤਾਵਰਨ ਕੋਆਰਡੀਨੇਟਰ ਸੁਖਜੀਤ ਸਿੰਘ, ਕੁਲਵੰਤ ਸਿੰਘ ਭੱਕੂ ਮਾਜਰਾ, ਜ਼ਿਲ੍ਹਾ ਰੂਪਨਗਰ ਦੇ ਸਮੂਹ ਈਕੋ ਕਲੱਬ ਅਧਿਆਪਕਾਂ ਦੀ ਮੌਜੂਦਗੀ ਵਿਚ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੂੰ ਪ੍ਰਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਯੂਥ ਕਲੱਬ ਭਵਿੱਖ ਵਿਚ ਵੀ ਵਾਤਾਵਰਨ ਦੀ ਸੰਭਾਲ ਲਈ ਹੋਰ ਵੱਡੇ ਪੱਧਰ ’ਤੇ ਉਪਰਾਲੇ ਜਾਰੀ ਰੱਖੇਗਾ।