ਸਿੱਧ ਗੋਦੜੀ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਉਣ ਦਾ ਫੈਸਲਾ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਮੌਕੇ ਨੂਰਪੁਰ ਖੁਰਦ ਵਿਖੇ ਧਾਰਮਿਕ ਸਮਾਗਮ ਕਰਵਾਉਣ ਦਾ ਫੈਸਲਾ
Publish Date: Wed, 11 Nov 2026 04:19 PM (IST)
Updated Date: Wed, 11 Nov 2026 04:21 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪਿੰਡ ਨੂਰਪੁਰ ਖੁਰਦ ਸਥਿਤ ਸਤੀ ਮਾਤਾ ਮੰਦਰ ਵਿਖੇ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਦੇ ਸਬੰਧ ’ਚ ਸਮੂਹ ਸਾਧ ਸੰਗਤ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਸਮਾਗਮ ਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾਦਾਰ ਅਵਤਾਰ ਦਾਸ ਸਾਈਂ ਗੱਦੀ ਨਸ਼ੀਨ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 21 ਨਵੰਬਰ ਨੂੰ ਮਹਿੰਦੀ ਦੀ ਰਸਮ ਅਦਾ ਕੀਤੀ ਜਾਵੇਗੀ, ਜਦਕਿ ਸਮਾਗਮ ਵਾਲੇ ਦਿਨ 22 ਨਵੰਬਰ ਨੂੰ ਵਿਸ਼ਾਲ ਭੰਡਾਰਾ ਕਰਵਾਇਆ ਜਾਵੇਗਾ। ਇਸ ਮੌਕੇ ਬੰਟੀ ਕਵਾਲ ਜਲੰਧਰ ਵਾਲੇ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਯਾਦ ’ਚ ਕਰਵਾਏ ਜਾ ਰਹੇ ਇਸ ਸਮਾਗਮ ਦਾ ਮੁੱਖ ਮੰਤਵ ਉਨ੍ਹਾਂ ਦੇ ਲੋਕ ਭਲਾਈ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਿੱਥੇ ਸਾਨੂੰ ਆਪਣੇ ਮਹਾਂਪੁਰਸ਼ਾਂ ਦੀ ਯਾਦ ਨਾਲ ਜੋੜਦੇ ਹਨ, ਉੱਥੇ ਹੀ ਸਮਾਜ ’ਚ ਆਪਸੀ ਪਿਆਰ ਤੇ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਸੇਵਾਦਾਰ ਅਵਤਾਰ ਦਾਸ ਸਾਈਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਸਮਾਗਮ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਸਮਾਗਮ ਦੀ ਤਿਆਰੀ ਸਬੰਧੀ ਹੋਈ ਬੈਠਕ ਦੌਰਾਨ ਗੱਦੀਨਸ਼ੀਨ ਸੇਵਾਦਾਰ ਅਵਤਾਰ ਦਾਸ ਸਾਈਂ, ਸਤੀਸ਼, ਡਮਾਣਾ, ਦੀਪਕ ਕੁਮਾਰ, ਹਰੀਸ਼ ਕੁਮਾਰ, ਸੋਨੂੰ, ਪੰਚ ਸੁਰਿੰਦਰ ਕੁਮਾਰ ਤੇ ਪਵਨ ਕੁਮਾਰ ਸਮੇਤ ਹੋਰ ਸੰਗਤਾਂ ਤੇ ਸੇਵਾਦਾਰ ਹਾਜ਼ਰ ਸਨ।