ਜੋਲੀ ਸੂਦ, ਮੋਰਿੰਡਾ : ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਪੰਜਾਬ ਪੁਲਿਸ ਦੀ ਨੌਕਰੀ ਦਾ ਇੰਤਜ਼ਾਰ ਕਰ ਰਹੇ ਨੌਜਵਾਨਾਂ ਨੇ ਅੱਜ ਦੂਸਰੇ ਦਿਨ ਵੀ ਰੋਸ ਮੁਜ਼ਹਾਰਾ ਕੀਤਾ। ਇਸ ਮੌਕੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਯੂਥ ਅਕਾਲੀ ਦਲ ਮੋਰਿੰਡਾ ਦੇ ਐੱਮਸੀ ਅੰਮਿਤਪਾਲ ਸਿੰਘ ਖੱਟੜਾ ਨੇ ਨੌਜਵਾਨ ਸੁਖਵਿੰਦਰ ਸਿੰਘ, ਮਨਿੰਦਰ ਸਿੰਘ, ਸੰਦੀਪ ਕੁਮਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਮੁੱਖ ਮੰਤਰੀ ਚੰਨੀ ਨੂੰ ਪੁਕਾਰ ਸੁਣਨੀ ਚਾਹੀਦੀ ਹੈ। ਸੰਨ 2016 ਤੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਭਰਤੀ ਕੀਤੀ ਗਈ ਸੀ, ਜਿਸ ਵਿਚ ਵੇਟਿੰਗ ਲਿਸਟ ਵਿਚ ਚਲੇ ਆ ਰਹੇ ਹਨ ਅਤੇ 450 ਦੇ ਲਗਪਗ ਨੌਜਵਾਨਾਂ ਦੀ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਵੱਲੋਂ ਅੱਜ ਤਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਨੌਜਵਾਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਲਈ ਆਏ ਹਨ, ਜਦ ਤਕ ਮੁਲਾਕਾਤ ਨਹੀਂ ਹੋ ਜਾਂਦੀ, ਟੈਂਕੀ ’ਤੇ ਧਰਨਾ ਜਾਰੀ ਰਹੇਗਾ। ਇਸ ਮੌਕੇ ਸੁਖਬੀਰ ਸਿੰਘ ਸੁੱਖਾ, ਜਗਪਾਲ ਸਿੰਘ ਜੋਲੀ, ਧਰਮਿੰਦਰ ਸਿੰਘ, ਅਮਰਿੰਦਰ ਸਿੰਘ ਹੈਲੀ, ਪਿਛੋਰਾ ਸਿੰਘ, ਗੁਰਪ੍ਰੀਤ ਸਿੰਘ ਬਾਠ ਅਤੇ ਹੋਰ ਕਈ ਅਕਾਲੀ ਆਗੂ ਹਾਜ਼ਰ ਸਨ।

Posted By: Jagjit Singh