ਸੁਰਿੰਦਰ ਸੋਨੀ, ਸ੫ੀ ਅਨੰਦਪੁਰ ਸਾਹਿਬ : ਸ਼ਹਿਰ ਦੇ ਨਿਵਾਸੀਆਂ ਨੂੰ ਵਧੇ ਹੋਏ ਜਲ ਸਪਲਾਈ ਦੇ ਬਿਲਾਂ ਤੋਂ ਰਾਹਤ ਦਿਵਾਉਣ ਲਈ ਹਲਕਾ ਵਿਧਾਇਕ ਅਤੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਜਲ ਸਪਲਾਈ ਬਿਲਾਂ ਨੂੰ ਘਟਾਏ ਜਾ ਦੀ ਮੰਗ ਕੀਤੀ ਹੈ। ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੫ਵਾਨ ਕਰਨ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਨਗਰ ਕੌਂਸਲ ਦੇ ਪ੫ਧਾਨ ਹਰਜੀਤ ਸਿੰਘ ਜੀਤਾ ਨੇ ਅੱਜ ਇਥੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ੫ੀ ਅਨੰਦਪੁਰ ਸਾਹਿਬ ਸ਼ਹਿਰ ਵਿਚ ਪਾਣੀ ਦੀ ਸਪਲਾਈ ਜਲ ਸਪਲਾਈ ਵਿਭਾਗ ਵਲੋਂ ਕੀਤੀ ਜਾਂਦੀ ਹੈ, ਪਿਛਲੇ ਲਗਭਗ 2 ਸਾਲਾਂ ਤੋਂ ਜਲ ਸਪਲਾਈ ਵਿਭਾਗ ਵਲੋਂ ਸ਼ਹਿਰ ਵਿਚ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਸ਼ਹਿਰ ਵਿਚ ਸਾਫ ਤੇ ਸਵੱਛ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਲੋਕਾਂ ਵਲੋਂ ਜਲ ਸਪਲਾਈ ਦੇ ਵਧੇ ਹੋਏ ਰੇਟਾਂ ਬਾਰੇ ਜੋ ਮੁੜ ਵਿਚਾਰ ਕਰਨ ਲਈ ਰਾਣਾ ਕੇਪੀ ਸਿੰਘ ਨੂੰ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪਤਵੰਤਿਆਂ ਅਤੇ ਸਹਿਯੋਗੀ ਕੌਂਸਲਰਾਂ ਵਲੋਂ ਕੀਤੀ ਅਪੀਲ 'ਤੇ ਗੌਰ ਕਰਦੇ ਹੋਏ ਸਪੀਕਰ ਰਾਣਾ ਕੇਪੀ ਸਿੰਘ ਨੇ ਤੁਰੰਤ ਪੰਜਾਬ ਦੇ ਮੁੱਖ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਹ ਵਧੇ ਹੋਏ ਰੇਟ ਘੱਟ ਕਰਕੇ ਲੋਕਾਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ਕਿਹਾ ਹੈ। ਕੌਂਸਲ ਪ੫ਧਾਨ ਨੇ ਕਿਹਾ ਕਿ ਸਪੀਕਰ ਰਾਣਾ ਕੇਪੀ ਸਿੰਘ ਸ੫ੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨਗਰ ਦੇ ਸਰਵਪੱਖੀ ਵਿਕਾਸ ਲਈ ਵਚਨਵੱਧ ਹਨ। ਉਨ੍ਹਾਂ ਕਿਹਾ ਕਿ ਰਾਣਾ ਕੇਪੀ ਸਿੰਘ ਇਸ ਨਗਰੀ ਦੇ ਸੰੁਦਰੀ ਕਰਨ ਅਤੇ ਸਾਫ- ਸੁਥਰਾ, ਪ੫ਦੂਸ਼ਣ ਮੁਕਤ ਬਣਾਉਣ ਲਈ ਵੀ ਸਮੇਂ-ਸਮੇਂ 'ਤੇ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਪ੫ਗਟ ਕੀਤਾ ਕਿ ਸਪੀਕਰ ਦੇ ਯਤਨਾ ਨਾਲ ਸ਼ਹਿਰ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਮੁਹਾਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਲ ਸਪਲਾਈ ਦੇ ਵਧੇ ਹੋਏ ਬਿਲਾਂ ਵਿਚ ਵੀ ਲੋਕਾਂ ਨੂੰ ਵਿਸ਼ੇਸ਼ ਰਾਹਤ ਦਿੱਤੀ ਜਾਵੇਗੀ।