ਲਖਵੀਰ ਖਾਬੜਾ, ਰੂਪਨਗਰ : ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪਰਮਜੀਤ ਸਿੰਘ ਮੱਕੜ ਨੇ ਪ੍ਰਸ਼ਾਸਨ ਸਿਹਤ ਮਹਿਕਮਾ ਅਤੇ ਨਗਰ ਕੌਂਸਲ ਦੀ ਕਾਰਜ ਪ੍ਰਣਾਲੀ ਤੇ ਸਵਾਲ ਚੁੱਕੇ ਹਨ ਉਨਾਂ੍ਹ ਕਿਹਾ ਕਿ ਜਿੱਥੇ ਦੇਸ਼ ਅਤੇ ਦੁਨੀਆ ਬਹੁਤ ਹੀ ਮੁਸ਼ਕਲ ਦੇ ਨਾਲ ਕੋਰੋਨਾ ਕਾਲ ਦੇ ਵਿੱਚੋਂ ਨਿਕਲਣ ਦੀ ਕੋਸ਼ਸ਼ਿ ਕਰ ਰਹੇ ਹਨ ,ਉਥੇ ਹੀ ਹੁਣ ਜ਼ਿਲ੍ਹੇ ਦੇ ਵਿੱਚ ਡੇਂਗੂ ਆਪਣੇ ਪੈਰ ਪਸਾਰ ਰਿਹਾ ਹੈ ਉਨਾਂ੍ਹ ਕਿਹਾ ਕਿ ਇਸ ਵੱਲ ਨਾ ਤਾਂ ਸਿਹਤ ਮਹਿਕਮਾ ਨਾ ਹੀ ਨਗਰ ਕੌਂਸਲ ਕੋਈ ਧਿਆਨ ਦੇ ਰਿਹਾ ਹੈ । ਉਨਾਂ੍ਹ ਦੱਸਿਆ ਕਿ ਉਨਾਂ੍ਹ ਦੀ ਸਿਹਤ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਨਾਲ ਵੀ ਗੱਲ ਹੋਈ ਹੈ ਤਾਂ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨਾਂ੍ਹ ਨੇ ਨਗਰ ਕੌਂਸਲ ਨੂੰ ਚਿੱਠੀ ਵੀ ਲਿਖੀ ਹੈ ਕਿ ਸ਼ਹਿਰ ਦੇ ਵਿਚ ਡੇਂਗੂ ਤੋਂ ਬਚਾਅ ਲਈ ਫੌਗਿੰਗ ਸਪਰੇਅ ਕਰਵਾਈ ਜਾਵੇ ਸਾਬਕਾ ਨਗਰ ਕੌਂਸਲ ਪ੍ਰਧਾਨ ਮੱਕੜ ਨੇ ਕਿਹਾ ਹੈ ਕਿ ਸ਼ਹਿਰ ਦੇ ਵਿਚ ਨਗਰ ਕੌਂਸਲ ਵੱਲੋਂ ਫੋਗਿੰਗ ਨਹੀਂ ਕਰਵਾਈ ਗਈ ਹੈ। ਮੱਕੜ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਆਪਣਾ ਜ਼ਿਲ੍ਹਾ ਹੈ ਉੱਥੇ ਹੀ ਯੂਥ ਕਾਂਗਰਸ ਪ੍ਰਧਾਨ ਪੰਜਾਬ ਬਰਿੰਦਰ ਸਿੰਘ ਿਢੱਲੋਂ ਕਾਂਗਰਸ ਦੇ ਰੂਪਨਗਰ ਜ਼ਿਲ੍ਹੇ ਦੇ ਹਲਕਾ ਅਤੇ ਆਮ ਆਦਮੀ ਪਾਰਟੀ ਦੇ ਐਮਐਲਏ ਅਮਰਜੀਤ ਸਿੰਘ ਸੰਦੋਆ ਮੌਜੂਦਾ ਵਿਧਾਇਕ ਹਨ ਪਰ ਇਨਾਂ੍ਹ ਵੱਲੋਂ ਰੂਪਨਗਰ ਸ਼ਹਿਰ ਵਾਸੀਆਂ ਅਤੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ । ਮੱਕੜ ਨੇ ਕਿਹਾ ਕਿ ਇਸ ਗੰਭੀਰ ਹਾਲਾਤ ਵਿਚ ਵੀ ਨਗਰ ਕੌਂਸਲ ਆਪਣੇ ਫਰਜ਼ ਪੂਰੇ ਕਰਨ ਵਿੱਚ ਨਾਕਾਮ ਨਜ਼ਰ ਆ ਰਹੀ ਹੈ ਉਨਾਂ ਕਿਹਾ ਕਿ ਨਗਰ ਕੋਸਲ ਨੂੰ ਸਫਾਈ ਅਤੇ ਮੱਛਰ ਮਾਰ ਦਵਾਈ ਿਛੜਕਣ ਵਿੱਚ ਗੰਭੀਰਤਾ ਦਿਖਾਉਣੀ ਚਾਹੀਦੀ ਹੈ ਜੋ ਕਿਧਰੇ ਨਜ਼ਰ ਨਹੀਂ ਆ ਰਹੀ। ਉਨਾਂ ਮੰਗ ਕੀਤੀ ਕਿ ਸ਼ਹਿਰ ਨਿਵਾਸੀਆਂ ਨੂੰ ਡੇਂਗੂ ਤੋਂ ਬਚਣ ਦੇ ਤਰੀਕੇ ਸਮਝਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣੀ ਚਾਹੀਦੀ ਹੈ। ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਤੋਂ ਇਹ ਮੰਗ ਕੀਤੀ ਹੈ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ।