ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
Publish Date: Thu, 12 Nov 2026 04:47 PM (IST)
Updated Date: Thu, 12 Nov 2026 04:48 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਆਈਏਐੱਸ. ਨੇ ਅੱਜ ਖਾਲਸੇ ਦੀ ਜਨਮ ਭੂਮੀ ਤੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਜ਼ਿਲ੍ਹਾ ਰੂਪਨਗਰ ਦੀ ਤਰੱਕੀ, ਖ਼ੁਸ਼ਹਾਲੀ ਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਵਿਸ਼ਿਆਂ ਸਬੰਧੀ ਵਿਚਾਰ-ਚਰਚਾ ਕੀਤੀ। ਸਿੰਘ ਸਾਹਿਬ ਨੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ, ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਤੇ ਇਸ ਪਵਿੱਤਰ ਅਸਥਾਨ ਦੀ ਧਾਰਮਿਕ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਕੋਮਲ ਮਿੱਤਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨਾਲ ਜੁੜਨਾ ਤੇ ਇਸ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਹੀ ਸੁਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਉਹ ਪਾਵਨ ਧਰਤੀ ਹੈ, ਜਿਸ ਦਾ ਸਿੱਖ ਇਤਿਹਾਸ ਤੇ ਧਾਰਮਿਕ ਵਿਰਾਸਤ ’ਚ ਬਹੁਤ ਹੀ ਮਹੱਤਵਪੂਰਨ ਸਥਾਨ ਹੈ। ਇੱਥੋਂ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਤੇ ਸੁਭਾਗ ਦਾ ਵਿਸ਼ਾ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਤੇ ਸਨਮਾਨ ਦੇ ਪ੍ਰਤੀਕ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਡੀ.ਐਸ.ਪੀ, ਸੰਦੀਪ ਕੁਮਾਰ ਤਹਿਸੀਲਦਾਰ, ਡਾ.ਦਲਜੀਤ ਸਿੰਘ ਭਿੰਡਰ ਅੰਤਰਿਮ ਕਮੇਟੀ ਮੈਂਬਰ, ਹਰਦੇਵ ਸਿੰਘ ਐਡੀਸ਼ਨਲ ਮੈਂਨੇਜਰ, ਹਰਪ੍ਰੀਤ ਸਿੰਘ ਸੂਚਨਾ ਅਫਸਰ ਹਾਜ਼ਰ ਸਨ।