- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਵਲੋਂ ਦਲਿਤ ਸਮਾਜ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਮੰਦਭਾਗੀ: ਜਟਾਣਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਰੋਪੜ ਤੋਂ ਆਗੂ ਭਾਈ ਦਲਵੀਰ ਸਿੰਘ ਜਟਾਣਾ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਦਲਿਤ ਸਮਾਜ ਪ੍ਰਤੀ ਘਟੀਆ ਸਬਦਾਵਲੀ ਵਰਤਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਟਾਣਾ ਨੇ ਕਿਹਾ ਕਿ ਦਲਿਤ ਸਮਾਜ ਦੇ ਸਨਮਾਨ ਤੇ ਸਵੈਮਾਣ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਢਿੱਲੋਂ ਵੱਲੋਂ ਦਲਿਤ ਸਮਾਜ ਨਾਲ ਸਬੰਧਤ ਇੱਕ ਕਾਂਗਰਸੀ ਆਗੂ ਨਾਲ ਕਥਿਤ ਤੌਰ 'ਤੇ ਦੁਰਵਿਹਾਰ ਕੀਤਾ ਗਿਆ, ਜਾਤੀ ਸੂਚਕ ਅਪਮਾਨਜਨਕ ਸ਼ਬਦ ਬੋਲੇ ਗਏ ਤੇ ਹੱਥੋਪਾਈ ਵੀ ਕੀਤੀ ਗਈ। ਇਸ ਘਟਨਾ ਕਾਰਨ ਦਲਿਤ ਸਮਾਜ ਵਿਚ ਭਾਰੀ ਰੋਸ ਹੈ।ਉਨ੍ਹਾਂ ਕਿਹਾ ਕਿ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦਾ ਆਗੂ ਹੋਵੇ, ਜੇਕਰ ਉਹ ਦਲਿਤ ਸਮਾਜ ਪ੍ਰਤੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦਾ ਹੈ ਜਾਂ ਕਿਸੇ ਨਾਲ ਜਾਤੀ ਦੇ ਆਧਾਰ 'ਤੇ ਦੁਰਵਿਹਾਰ ਕਰਦਾ ਹੈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਸਵੈਮਾਣ ਤੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਸਮਾਜ ’ਚ ਹਰ ਵਰਗ ਨੂੰ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ ਤੇ ਜਾਤੀਵਾਦੀ ਸੋਚ ਰੱਖਣ ਵਾਲੇ ਲੋਕਾਂ ਵਿਰੁੱਧ ਆਵਾਜ਼ ਬੁਲੰਦ ਕਰਨੀ ਸਮੇਂ ਦੀ ਲੋੜ ਹੈ।