ਜ਼ਿਲ੍ਹੇ ਭਰ ਦੇ ਗੁਰੂ ਘਰਾਂ ’ਚ ਸਵੇਰ ਤੋਂ ਹੀ ਉਮੜਿਆ ਸੰਗਤਾਂ ਦਾ ਸੈਲਾਬ, ਕੀਤੇ ‘ਵਾਹਿਗੁਰੂ’ ਦੇ ਜਾਪ ਜ਼ਿਲ੍ਹੇ ਦੇ ਵੱਖ ਵੱਖ ਗੁਰੂਘਰਾਂ ਵਿਚ ਸੰਗਤਾਂ ਸਵੇਰੇ ਤੋਂ ਹੋ ਰਹੀਆ ਸਨ ਨਤਮਸਤਕ, ਕੀਤੇ ਵਹਿਗੁਰੂ ਦੇ ਜਾਪ
Publish Date: Tue, 24 Nov 2026 05:39 PM (IST)
Updated Date: Tue, 24 Nov 2026 05:40 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਸ਼ਹਿਰਾ ਦੇ ਗੁਰੂਘਰਾਂ ’ਚ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸੰਗਤਾਂ ਵੱਲੋਂ ਸਵੇਰੇ ਤੜਕੇ ਤੋਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਆਤਿਸ਼ਬਾਜੀ ਤੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ । ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂਘਰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸੇ ਤਰਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਵਿਖੇ ਸਵੇਰੇ ਸਮੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਤੇ ਹਜ਼ੂਰੀ ਕਥਾ ਵਾਚਕ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨਾਂ ਵੱਲੋਂ ਉਚਾਰਨ ਕੀਤੀ ਗੁਰਬਾਣੀ ਬਾਰੇ ਵਿਸਥਾਰ ਪੂਰਵਕ ਵਿਚਾਰਾਂ ਸਾਂਝੀਆ ਕੀਤੀਆ। ਸਮਾਗਮ ਦੌਰਾਨ ਧਾਰਮਿਕ ਤੇ ਰਾਜਸੀ ਸਖਸ਼ੀਅਤਾਂ ਦਾ ਪ੍ਰਧਾਨ ਚਰਨ ਸਿੰਘ ਭਾਟੀਆ ਨੇ ਸਨਮਾਨ ਕੀਤਾ। ਪ੍ਰਧਾਨ ਚਰਨ ਸਿੰਘ ਭਾਟੀਆ ਨੇ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਅਹੁਦੇਦਾਰ ਤੇ ਸਮੁੱਚੀ ਸੰਗਤ ਵਿਸ਼ੇਸ਼ ਸੇਵਾਵਾਂ ਨਿਭਾ ਰਹੇ ਹਨ। ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ’ਤੇ ਹਰਜੀਤ ਸਿੰਘ ਢੀਗਰਾ,ਸਾਬਕਾ ਨਗਰ ਕੌਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ, ਹਰਜੀਤ ਸਿੰਘ ਸੋਢੀ, ਤੀਰਥ ਸਿੰਘ ਖਾਲਸਾ, ਨਗਰ ਕੌਸਲ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾਂ, ਇੰਦਰਪਾਲ ਸਿੰਘ ਚੱਢਾ, ਐਡਵੋਕੇਟ ਚਰਨਜੀਤ ਸਿੰਘ ਘਈ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਸੋਬਤੀ, ਓਂਕਾਰ ਸਿੰਘ ਆਦਿ ਹਾਜਰ ਸਨ। ========= ਸੰਗਤਾਂ ਲਈ ਲਗਾਇਆ ਜਲੇਬੀਆਂ ਦਾ ਲੰਗਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਕਾਰਸੇਵਾ ਵਾਲੇ ਗੇਟ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਜਲੇਬੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ’ਤੇ ਸੰਗਤਾਂ ਨੂੰ ਸੇਵਾਦਾਰ ਜਲੇਬੀਆ ਵਰਤਾ ਰਹੇ ਸਨ ਤੇ ਵਹਿਗੁਰੂ ਦਾ ਜਾਪ ਕਰ ਰਹੇ ਸਨ। ਇਸ ਮੌਕੇ ਤੇ ਸਾਬਕਾ ਕੌਸਲਰ ਅਮਰਿੰਦਰ ਸਿੰਘ ਬਾਵਾ ਰੀਹਲ, ਨੌਜਵਾਨ ਆਗੂ ਸਿੰਕਦਰ ਸਿੰਘ, ਸਮਾਜਸੇਵੀ ਗੁਰਦੀਪ ਸਿੰਘ, ਠੇਕੇਦਾਰ ਜਗਨੰਦਨ ਸਿੰਘ ਰੀਹਲ, ਅਗੰਮਵੀਰ ਸਿੰਘ, ਕੁਲਵਿੰਦਰ ਸਿੰਘ,ਮੋਹਣ ਸਿੰਘ, ਦੀਦਾਰ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ, ਮਟਰੂਪ ਸਿੰਘ, ਸੁਰਜੀਤ ਸਿੰਘ ਆਦਿ ਹਾਜਰ ਸਨ।