- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਰਾਣੀ ਦਾ ਲਿਆ

ਮਾਤਾ ਰਾਣੀ ਦਾ ਲਿਆ ਆਸ਼ੀਰਵਾਦ, ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ
ਰੂਪਨਗਰ : ਲਹਿਰੀ ਸ਼ਾਹ ਮੰਦਿਰ ਵਿਖੇ ਆਯੋਜਿਤ 33ਵੇਂ ਦੁਰਗਾ ਪੂਜਾ ਮਹਾ ਉਤਸਵ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਤਾ ਰਾਣੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਪੂਜਾ ਅਰਚਨਾ ਕੀਤੀ ਅਤੇ ਸਮੁੱਚੀ ਲੋਕਾਈ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ। ਮਹਾ ਉਤਸਵ ਦੌਰਾਨ ਧਾਰਮਿਕ ਮਾਹੌਲ ਅਤੇ ਸ਼ਰਧਾ ਭਾਵਨਾ ਨੇ ਸੰਗਤਾਂ ਨੂੰ ਭਗਤੀ ਰੰਗ ’ਚ ਰੰਗਿਆ।
ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਉਤਸਵ ਮਨੁੱਖ ਨੂੰ ਸੱਚਾਈ, ਨੇਕੀ, ਸੇਵਾ ਅਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮਾਤਾ ਦੁਰਗਾ ਦੀ ਪੂਜਾ ਸਾਨੂੰ ਜੀਵਨ ’ਚ ਹਿੰਮਤ, ਸੰਜਮ ਤੇ ਸਦਭਾਵਨਾ ਬਣਾਈ ਰੱਖਣ ਦੀ ਸਿੱਖਿਆ ਦਿੰਦੀ ਹੈ।
ਵਿਧਾਇਕ ਨੇ ਕਿਹਾ ਕਿ ਧਾਰਮਿਕ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਧਰਮ, ਸੰਸਕਾਰਾਂ ਅਤੇ ਰਵਾਇਤਾਂ ਨਾਲ ਜੋੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਮਹਾ ਉਤਸਵ ਦੇ ਆਯੋਜਨ ਲਈ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ’ਚ ਆਪਸੀ ਪਿਆਰ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਦੌਰਾਨ ਮਹਾ ਉਤਸਵ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਧਾਰਮਿਕ ਅਤੇ ਸਮਾਜਿਕ ਕਾਰਜਾਂ ’ਚ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।