ਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ-ਚਰਚਾ
ਰੋਮਣੀ ਅਕਾਲੀ ਦਲ ਦੇ ਮੀਟਿੰਗ ਵਿਚ ਪਾਰਟੀ ਦੀ ਮਜਬੂਤੀ ਸਬੰਧੀ ਵਿਚਾਰਾਂ
Publish Date: Thu, 26 Nov 2026 05:26 PM (IST)
Updated Date: Thu, 26 Nov 2026 05:28 PM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਸ੍ਰੋਮਣੀ ਅਕਾਲੀ ਦਲ ਦੀ ਇੱਕ ਮੀਟਿੰਗ ਸੀਨੀਅਰ ਆਗੂ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ ’ਚ ਪਾਰਟੀ ਦੀ ਮਜਬੂਤੀ ਸਬੰਧੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ’ਚ ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਗਠਬੰਧਨ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਤੇ ਵਰਕਰਾਂ ਦੀ ਮੰਗ ਅਨੁਸਾਰ ਵੱਖ ਵੱਖ ਪਿੰਡਾਂ ’ਚ ਨੁੱਕੜ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਮੌਕੇ ’ਤੇ ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਜਸਵੀਰ ਸਿੰਘ ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਬਿੱਟੂ ਕੰਗ ਵੱਲੋਂ ਵੀ ਆਪਣੇ ਸੁਝਾਅ ਰੱਖੇ ਗਏ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਸੱਖੋ ਮਾਜਰਾ, ਹਰਚੰਦ ਸਿੰਘ ਡੂਮਛੇੜੀ, ਹਰਬੰਸ ਸਿੰਘ ਸਮਾਣਾ, ਜਗਵਿੰਦਰ ਸਿੰਘ, ਕੁਲਵੀਰ ਸਿੰਘ ਸੋਨੂੰ ,ਬਲਜੀਤ ਸਿੰਘ ਅਰਨੌਲੀ ਤੇ ਹਰਪੀਤ ਸਿੰਘ ਸੰਗਤਪੁਰਾ ਆਦਮੀ ਸ਼ਾਮਿਲ ਸਨ।