ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੰਡੇ ਹੈਲਥ ਕਾਰਡ ਵਿਧਾਇਕ ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਲਾਭਪਾਤਰੀਆਂ ਨੂੰ ਵੰਡੇ ਹੈਲਥ ਕਾਰਡ
Publish Date: Sat, 03 Oct 2026 06:56 PM (IST)
Updated Date: Sat, 03 Oct 2026 06:58 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ,ਮੋਰਿੰਡਾ: ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਅਧੀਨ ਪੈਂਦੇ ਪਿੰਡ ਘੜੂੰਆਂ ’ਚ ਪੰਜਾਬ ਸਰਕਾਰ ਦੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਹੈਲਥ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਹੈਲਥ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਚੰਗੀ ਸਿਹਤ ਹੀ ਸੁਖੀ ਅਤੇ ਖੁਸ਼ਹਾਲ ਜੀਵਨ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਹੈਲਥ ਕਾਰਡ ਵੀ ਇੱਕ ਯੋਜਨਾ ਹੈ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਇਲਾਜ ਦੇ ਖਰਚੇ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਹੈਲਥ ਕਾਰਡ ਰਾਹੀਂ ਯੋਗ ਪਰਿਵਾਰ/ ਵਿਅਕਤੀ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਥ ਕਾਰਡ ਦੀ ਵਰਤੋਂ ਬਾਰੇ ਸਹੀ ਜਾਣਕਾਰੀ ਹਾਸਲ ਕਰਨ, ਤਾਂ ਜੋ ਲੋਟ ਪੈਣ ਤੇ ਇਸ ਦੀ ਵਰਤੋਂ ਦਿੱਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਸਿਹਤ ਸੁਵਿਧਾਵਾਂ ਉਨਾਂ ਦੇ ਘਰਾਂ ਦੇ ਨੇੜੇ ਤੱਕ ਪਹੁੰਚਾਉਣਾ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਹਰ ਤਰ੍ਹਾਂ ਦਾ ਇਲਾਜ ਅਤੇ ਦਵਾਈਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਨਾਗਰਿਕ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਤੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਹੋਰ ਵੀ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਕੌਂਸਲਰ ਨਰਿੰਦਰ ਸਿੰਘ ਨਿੰਦੀ, ਕੌਂਸਲਰ ਰੋਬਿਨ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।