‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਾਰਡਾਂ ਦੀ ਵੰਡ ਪਿੰਡ ਬਾਗਵਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਾਰਡਾਂ ਦੀ ਵੰਡ
Publish Date: Sun, 18 Oct 2026 06:07 PM (IST)
Updated Date: Sun, 18 Oct 2026 06:09 PM (IST)
ਮਲਕੀਤ ਸਿੰਘ ਭੰਗੂ ਤੇ ਪਰਮਿੰਦਰ ਬਾਲਾ ਨੇ ਲਾਭਪਾਤਰੀਆਂ ਨੂੰ ਸੌਂਪੇ ਕਾਰਡ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਪਿੰਡ ਬਾਗਵਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਾਰਡ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਅਤੇ ਬਲਾਕ ਪ੍ਰਧਾਨ ਪਰਮਿੰਦਰ ਬਾਲਾ ਵੱਲੋਂ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਹੱਕਾਂ ਬਾਰੇ ਸਹੂਲਤ ਪ੍ਰਦਾਨ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਵਰਗੀ ਯੋਜਨਾ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਬਣਦਾ ਲਾਭ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਅਤੇ ਸਥਾਨਕ ਨੁਮਾਇੰਦਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਬਲਾਕ ਪ੍ਰਧਾਨ ਪਰਮਿੰਦਰ ਬਾਲਾ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦੀ ਸਫ਼ਲਤਾ ਉਦੋਂ ਹੀ ਯਕੀਨੀ ਬਣਦੀ ਹੈ, ਜਦੋਂ ਉਨ੍ਹਾਂ ਦਾ ਲਾਭ ਲੋੜਵੰਦ ਅਤੇ ਯੋਗ ਲੋਕਾਂ ਤੱਕ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਅਤੇ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ। ਇਸ ਮੌਕੇ ਸਰਪੰਚ ਤਰਸੇਮ ਸਿੰਘ, ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਪਟਵਾਰੀ ਕੇਸਰ ਸਿੰਘ ਖਵਾਸਪੁਰਾ, ਪੰਚ ਗੁਰਪ੍ਰੀਤ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਕੁਲਦੀਪ ਕੌਰ, ਪੰਚ ਸਿਮਰਤ ਕੌਰ ਅਤੇ ਪੰਚ ਰਣਵੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਕਾਰਡ ਵੰਡ ਕੇ ਯੋਜਨਾ ਦਾ ਲਾਭ ਪਹੁੰਚਾਇਆ ਗਿਆ।