ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਖਾਲਸਾ ਦਾ ਰਸਮੀ ਸਵਾਗਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਖਾਲਸਾ ਦਾ ਰਸਮੀ ਸਵਾਗਤ ਕੀਤਾ
Publish Date: Wed, 28 Oct 2026 06:06 PM (IST)
Updated Date: Wed, 28 Oct 2026 06:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਖਾਲਸਾ ਵੱਲੋਂ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵੱਡੀ ਗਿਣਤੀ ’ਚ ਵਕੀਲਾਂ ਨੇ ਸ਼ਮੂਲੀਅਤ ਕਰਦਿਆਂ ਸੈਸ਼ਨ ਜੱਜ ਸਾਹਿਬ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਅਤੇ ਬਾਰ ਦੇ ਹੋਰ ਮੈਂਬਰਾਂ ਵੱਲੋਂ ਹਰਜੀਤ ਸਿੰਘ ਖਾਲਸਾ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਕੀਲ ਭਾਈਚਾਰੇ ਦੇ ਨੁਮਾਇੰਦਿਆਂ ਨੇ ਸੈਸ਼ਨ ਜੱਜ ਸਾਹਿਬ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਤੋਂ ਇਲਾਵਾ ਸੀਨੀਅਰ ਐਡਵੋਕੇਟ ਅਮਰਿੰਦਰਪ੍ਰੀਤ ਸਿੰਘ ਬਾਵਾ,ਐਡਵੋਕੇਟ ਜੀਪੀ.ਐੱਸ. ਢੇਰ, ਐਡਵੋਕੇਟ ਸੂਰਜਪਾਲ ਸਿੰਘ, ਐਡਵੋਕੇਟ ਚਰਨਜੀਤ ਸਿੰਘ ਘਈ,ਐਡਵੋਕੇਟ ਤਾਰਾ ਸਿੰਘ ਚਾਹਲ ਅਤੇ ਹੋਰ ਵਕੀਲਾਂ ਨੇ ਹਰਜੀਤ ਸਿੰਘ ਖਾਲਸਾ ਦਾ ਰੂਪਨਗਰ ਵਿਖੇ ਅਹੁਦਾ ਸੰਭਾਲਣ ’ਤੇ ਸਵਾਗਤ ਕੀਤਾ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਬਾਰ ਅਤੇ ਬੈਂਚ ਵਿਚਕਾਰ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਨਿਆਂ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਖਾਲਸਾ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਸਵਾਗਤ ਤੇ ਸਨਮਾਨ ਲਈ ਧੰਨਵਾਦ ਪ੍ਰਗਟਾਇਆ।