ਸ਼ਿਵਰਾਜ ਸਿੰਘ ਰਾਜੂ, : ਫਰਵਰੀ ਮਹੀਨੇ ਦੌਰਾਨ ਚੌਥਾ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ, ਜਦਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ 1.20 ਲੱਖ ਸਰਕਾਰੀ ਨੌਕਰੀਆਂ ਲਈ ਭਰਤੀ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਾਇੰਸ ਤਕਨਾਲੋਜੀ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ। ਉਹ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਥਾਪਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਰੁਜ਼ਗਾਰ ਮੇਲਿਆਂ ਦੌਰਾਨ ਨੌਜਵਾਨਾਂ ਨੂੰ ਸਾਢੇ 4 ਲੱਖ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਰੁਜ਼ਗਾਰ ਮੇਲੇ ਲਈ ਵੀ 50 ਹਜ਼ਾਰ ਤੋਂ ਵੱਧ ਅਸਾਮੀਆਂ ਦੀ ਮੰਗ ਵਿਭਾਗ ਕੋਲ ਆ ਚੁੱਕੀ ਹੈ। ਜਦਕਿ ਸਰਕਾਰੀ ਖੇਤਰ ਵਿਚ ਵੀ ਵਿਭਾਗਾਂ ਤੋਂ ਸਰਕਾਰ ਨੇ ਖਾਲੀ ਅਸਾਮੀਆਂ ਦੀ ਜਾਣਕਾਰੀ ਲੈ ਲਈ ਹੈ ਅਤੇ ਜਲਦ ਹੀ 1.20 ਲੱਖ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ 'ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਨੇ ਆਖਿਆ ਕਿ ਪੰਜਾਬ 'ਚ ਨੌਜਵਾਨ ਦੇ ਹੁਨਰ ਅਤੇ ਇੰਡਸਟਰੀ ਦੀ ਮੰਗ ਵਿਚ ਵੱਡਾ ਪਾੜਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਰੰਭ ਕੀਤੇ ਘਰ-ਘਰ ਰੁਜ਼ਗਾਰ ਮਿਸ਼ਨ ਦਾ ਉਦੇਸ਼ ਵੀ ਇਹੀ ਹੈ ਕਿ ਇਹ ਪਾੜਾ ਦੂਰ ਹੋਵੇ। ਇਸੇ ਲਈ ਸੂਬੇ ਵਿਚ ਜਿੱਥੇ ਸਰਕਾਰ ਵੱਲੋਂ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ, ਉਥੇ ਹੀ ਜ਼ਿਲ੍ਹਾ ਪੱਧਰ 'ਤੇ ਵੀ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਨਾਲ ਜੋੜ ਕੇ ਹੁਨਰ ਸਿਖਲਾਈ ਦਾ ਪ੫ਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੱਛਲੇ 2 ਸਾਲਾਂ 'ਚ ਰਾਜ ਦੀ ਤਸਵੀਰ ਬਦਲਣ ਲੱਗੀ ਹੈ। ਉਨ੍ਹਾਂ ਇਸ ਮੌਕੇ ਇਹ ਵੀ ਐਲਾਣ ਕੀਤਾ ਕਿ ਸਰਕਾਰ ਪੜ੍ਹਾਈ ਅਤੇ ਨੌਕਰੀ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਵੀ ਮਾਰਗਦਰਸ਼ਨ ਕਰੇਗੀ।

ਸ੫ੀ ਮੁਕਤਸਰ ਸਾਹਿਬ ਵਿਖੇ ਪੰਜਾਬ ਦਾ 22ਵਾਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਲੋਕਾਂ ਨੂੰ ਸਮਰਪਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇੱਥੋਂ ਰੁਜ਼ਗਾਰ ਪ੫ਾਪਤੀ ਦੇ ਚਾਹਵਾਨ ਇੱਕੋ ਛੱਤ ਹੇਠ ਰੁਜ਼ਗਾਰ, ਸਵੈ-ਰੁਜ਼ਗਾਰ, ਕੌਂਸਲਿੰਗ, ਹੁਨਰ ਸਿਖਲਾਈ, ਵਿਦੇਸ਼ੀ ਸਿੱਖਿਆ ਅਤੇ ਰੁਜ਼ਗਾਰ, ਮੁਫ਼ਤ ਇੰਟਰਨੈਟ ਸੇਵਾਵਾਂ ਪ੫ਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਰਟਲ 'ਤੇ ਆਨਲਾਈਨ ਜਾਂ ਜ਼ਿਲ੍ਹਾ ਦਫ਼ਤਰ ਆ ਕੇ ਵੀ ਨਾਂ ਦਰਜ ਕਰਵਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਨੌਕਰੀ ਪ੫ਾਪਤ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਇਸ ਮੌਕੇ ਉਨ੍ਹਾਂ ਨਾਲ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਡਿਪਟੀ ਕਮਿਸ਼ਨਰ ਐੱਮਕੇ ਅਰਾਵਿੰਦ ਕੁਮਾਰ, ਐੱਸਐੱਸਪੀ ਮਨਜੀਤ ਸਿੰਘ ਢੇਸੀ, ਏਡੀਸੀ ਵਿਕਾਸ ਐੱਚਐੱਸ ਸਰਾਂ, ਜੁਆਇੰਟ ਡਾਇਰੈਕਟਰ ਗੁਰਮੀਤ ਕੌਰ, ਕਾਂਗਰਸ ਦੇ ਜ਼ਿਲ੍ਹਾ ਪ੫ਧਾਨ ਗੁਰਮੀਤ ਸਿੰਘ ਖੁੱਡੀਆ, ਕਰਨਬੀਰ ਸਿੰਘ ਬਰਾੜ, ਜਸਪਾਲ ਸਿੰਘ, ਨਰਿੰਦਰ ਕਾਉਣੀ, ਸਿਮਰਜੀਤ ਸਿੰਘ ਭੀਨਾ ਬਰਾੜ, ਗੁਰਪਾਲ ਸਿੰਘ ਗੋਰਾ, ਭਿੰਦਰ ਸ਼ਰਮਾ, ਗੁਰਪ੫ੀਤ ਸਿੰਘ ਗਿੱਲ ਆਦਿ ਹਾਜ਼ਰ ਸਨ।