
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ਸੰਪੰਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ-ਕਨਵੀਨਰ ਪੁਨੀਤ ਸਿੰਘ ਲਾਲੀ ਨੇ ਦੱਸਿਆ ਕਿ ਲੜਕਿਆਂ ਦੇ ਅੰਡਰ-14 ਵਰਗ ਦੇ ਹੈਂਡਬਾਲ ਮੁਕਾਬਲਿਆਂ ਵਿਚ ਖਾਲਸਾ ਸਕੂਲ ਰੂਪਨਗਰ ਨੇ ਪਹਿਲਾ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚਤਾਮਲੀ ਨੇ ਦੂਜਾ ਅਤੇ ਖਾਲਸਾ ਸਕੂਲ ਮੋਰਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਅੰਡਰ-17 ਵਰਗ ਦੇ ਮੁਕਾਬਲਿਆਂ ਵਿਚ ਖਾਲਸਾ ਸਕੂਲ ਰੂਪਨਗਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਸਕੂਲ ਆਫ਼ ਐਮੀਨੈਂਸ ਮੋਰਿੰਡਾ ਨੇ ਦੂਜਾ ਅਤੇ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਇਸ ਅੰਡਰ-19 ਵਰਗ ਲਈ ਲੜਕਿਆਂ ਦੇ ਚੋਣ ਟਰਾਇਲ ਕਰਵਾਏ ਗਏ ਅਤੇ ਪ੍ਰਦਰਸ਼ਨ ਦੇ ਆਧਾਰ ’ਤੇ ਖਿਡਾਰੀਆਂ ਦੀ ਚੋਣ ਕੀਤੀ ਗਈ।