ਗੁਰਦੀਪ ਭੱਲੜੀ, ਨੰਗਲ : ਬੀਤੇ ਦਿਨੀ ਇਕ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਰਾਜੀਵ ਕੁਮਾਰ ਨੂੰ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਭੇਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰਾਜੀਵ ਕਮਾਰ ਵਾਸੀ ਸੂਰੇਵਾਲ ਬੀਤੇ ਸਮੇਂ ਦੌਰਾਨ ਇਕ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ। ਜਿਸ ਦੀ ਘਰੇਲੂ ਵਿੱਤੀ ਹਾਲਤ ਠੀਕ ਨਾ ਹੋਣ ਕਰਕੇ , ਸਪੀਕਰ ਸਾਹਿਬ ਵੱਲੋਂ ਉਕਤ ਪਰਿਵਾਰ ਦੀ ਵਿੱਤੀ ਮਦਦ ਕੀਤੀ ਗਈ ਹੈ ਤਾਂ ਕਿ ਜ਼ਖਮੀ ਦਾ ਇਲਾਜ ਠੀਕ ਢੰਗ ਨਾਲ ਹੋ ਸਕੇ। ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਦਾ ਧੰਨਵਾਦ ਕਰਦਿਆ ਪੰਚਾਇਤ ਸੰਮਤੀ ਸ਼੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਅਤੇ ਬਾਹਤੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਚੌਧਰੀ, ਹਰਬੰਸ ਲਾਲ ਸੂਰੇਵਾਲ, ਲੱਕੀ ਸਹਿਜੋਵਾਲ, ਸਹਿਜੋਵਾਲ ਦੇ ਸਰਪੰਚ ਸੂਰਜ ਕੁਮਾਰ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਹੋਰ ਜ਼ਖ਼ਮੀਆਂ ਵੀ ਨੂੰ ਸਪੀਕਰ ਸਾਹਿਬ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਦੀ ਰਹੀ ਹੈ।ੰ