<

p> ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਗਲੋਬਲ ਪੈਡਰਲ ਗਰੁੱਪ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਰਾਥਨ ਕਰਾਉਣਾ ਬਹੁਤ ਸ਼ਲਾਘਾਯੋਗ ਹੈ। ਸਮੂਹ ਇਲਾਕਾ ਨਿਵਾਸੀਆਂ ਨੂੰ ਇਸ 'ਚ ਭਰਵਾਂ ਸਹਿਯੋਗ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਮੈਰਾਥਨ ਦਾ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ। 13 ਅਕਤੂਬਰ ਨੂੰ ਕਰਵਾਈ ਜਾ ਰਹੀ ਇਸ ਮੈਰਾਥਨ ਬਾਰੇ ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਇਸ ਗੱਲ ਦੀ ਬਹੁਤ ਜ਼ਰੂਰਤ ਹੈ। ਡਾ.ਚੀਮਾ ਨੇ ਕਲੱਬ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮਨੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮਨੀ, ਅਰੁਣਜੀਤ ਸਿੰਘ, ਪੋ੍:ਸੰਦੀਪ ਕੁਮਾਰ, ਕੁਲਪ੍ਰਰੀਤ ਕੌਰ ਬਰਾੜ ਸਮੇਤ ਆਗੂ ਹਾਜ਼ਰ ਸਨ।ੰ