ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ ’ਤੇ ਡਾਕੂਮੈਂਟਰੀ ਦਿਖਾਈ
ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ ’ਤੇ ਡਾਕੂਮੈਂਟਰੀ ਦਿਖਾਈ
Publish Date: Tue, 25 Aug 2026 04:46 PM (IST)
Updated Date: Tue, 25 Aug 2026 04:48 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ ਬੇਲਾ/ਬਹਿਰਾਮਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪ੍ਰਚਾਰ ਵੈਨਾਂ ਰਾਹੀ ਪਿੰਡ ਬਜੀਦਪੁਰ ਦੇ ਗੁਰਦੁਆਰਾ ਸ਼ਹੀਦ ਸਿੰਘ ਵਿਖੇ ਉਨ੍ਹਾਂ ਦੇ ਜੀਵਨ, ਬਾਣੀ, ਫਲਸਫੇ ਅਤੇ ਮਨੁੱਖਤਾ ਲਈ ਦਿੱਤੇ ਅਦੁੱਤੀ ਸੰਦੇਸ਼ ਨੂੰ ਦਰਸਾਉਂਦੀ ਦਸਤਾਵੇਜ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਮਾਨਤਾ, ਸੰਭਾਵਨਾ, ਭਾਈਚਾਰਕ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਦਾ ਹੈ। ਉਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਉੱਚੇ ਆਦਰਸ਼ਾ ਨਾਲ ਜੋੜਨ ਦਾ ਇਹ ਵਧੀਆ ਉਪਰਾਲਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਡਾ,ਚਰਨਜੀਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਬਲਜੀਤ ਸਿੰਘ, ਮਨਪ੍ਰੀਤ ਸਿੰਘ ਪੰਚ, ਸਦਾਮਾ ਪੰਚ, ਮਨਜੀਤ ਕੌਰ ਪੰਚ, ਰਜਿੰਦਰ ਸਿੰਘ ਬਾਬਾ, ਅਜੀਤ ਸਿੰਘ, ਨਰਿੰਦਰ ਸਿੰਘ ਮਿੰਟਾ, ਜਗਦੀਪ ਸਿੰਘ ਜੱਗੀ, ਸੁਬੇਦਾਰ ਅਮਰੀਕ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਨਿੰਦਰ ਸਿੰਘ ਆਦਿ ਨਿਵਾਸੀ ਹਾਜ਼ਰ ਸਨ।