ਅੱਜ ਗੇਟ ਰੈਲੀ, 5 ਤੇ 6 ਨੂੰ ਸਮੂਹ ਮੁਲਾਜ਼ਮ ਕਲਮ ਛੋੜ ’ਤੇ ਰਹਿ ਕੇ ਕਰਨਗੇ ਸਰਕਾਰ ਦਾ ਪਿੱਟ ਸਿਆਪਾ ਅੱਜ ਗੇਟ ਰੈਲੀ 5 ਤੇ 6 ਨੂੰ ਸਮੂਹ ਮੁਲਾਜ਼ਮ ਕਲਮ ਛੋਡ ‘ਤੇ ਰਹਿ ਕੇ ਕਰਨਗੇ ਸਰਕਾਰ ਦਾ ਪਿੱਟ ਸਿਆਪਾ
Publish Date: Tue, 03 Nov 2026 06:59 PM (IST)
Updated Date: Tue, 03 Nov 2026 07:02 PM (IST)
ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਡੀ. ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ ’ਤੇ ਮੰਗਲਵਾਰ ਨੂੰ ਜ਼ਿਲ੍ਹਾ ਇਕਾਈ ਰੂਪਨਗਰ ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੂਬਾ ਸਰਕਾਰ ਦੇ ਖਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਰਕਾਰ ਦੀ ਅਰਥੀ ਫੂਕ ਮੁਜਾਹਰਾਂ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਦੂਜੇ ਪਾਸੇ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਫੋਕੇ ਭਰੋਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਪੁਰਾਣੀ ਪੈਂਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ, 15 ਜਨਵਰੀ 2015 ਤੇ 17 ਜੁਲਾਈ 2020 ਦੇ ਪੱਤਰ ਰੱਦ ਕਰਵਾਉਣਾ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਦੇਣਾ,ਕੱਚੇ ਮੁਲਾਜ਼ਮ ਪੱਕੇ ਕਰਨਾ, ਮਿਡ ਡੇ ਮੀਲ ਵਰਕਰਾਂ ਲਈ ਘੱਟੋਂ ਘੱਟ ਉਜਰਤਾਂ ਲਾਗੂ ਕਰਵਾਉਣਾ ਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 04 ਨਵੰਬਰ 2026 ਨੂੰ ਡੀਸੀ. ਦਫਤਰ ਅੱਗੇ ਗੇਟ ਰੈਲੀ ਕੀਤੀ ਜਾਵੇਗੀ ਤੇ ਲਗਾਤਾਰਤਾ ’ਚ 05 ਨਵੰਬਰ 2026 ਤੇ 06 ਨਵੰਬਰ 2026 ਨੂੰ ਰੂਪਨਗਰ ਜਿਲੇ ਦੇ ਸਮੂਹ ਦਫ਼ਤਰੀ ਕਾਮੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਤੇ ਹੜ੍ਹਤਾਲ ਸਬੰਧੀ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ 27 ਅਗਸਤ 2026 ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਕਿਹਾ ਗਿਆ ਸੀ ਕਿ ਹੜਤਾਲ/ਧਰਨੇ ਤੇ ਮੀਟਿੰਗਾਂ ਇਕੱਠੇ ਨਹੀਂ ਚੱਲ ਸਕਦੇ। ਜਿਸ ਲਈ ਸੂਬਾ ਕਮੇਟੀ ਪੰਜਾਬ ਵੱਲੋਂ ਸਰਕਾਰ ਨੂੰ ਗੱਲਬਾਤ ਲਈ ਮਿਤੀ 02 ਨਵੰਬਰ 2026 ਤੱਕ ਦਾ ਸਮਾਂ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਗੱਲਬਾਤ/ਮੀਟਿੰਗ ਯੂਨੀਅਨ ਨਾਲ ਨਹੀਂ ਕੀਤੀ ਗਈ, ਜਿਸ ਕਰਕੇ ਸੂਬਾ ਜਥੇਬੰਦੀ ਵੱਲੋਂ ਉਕਤ ਐਕਸ਼ਨ ਦਿੱਤੇ ਗਏ ਹਨ। ਸਰਕਾਰ ਜੇਕਰ ਹੁਣ ਵੀ ਆਪਣੀ ਅੜੀਅਲ ਰਵੱਈਆਂ ਨਹੀਂ ਛੱਡਦੀ ਤਾਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਉਝ ਤਾਂ ਸਮੇਂ ਦੀਆਂ ਸਰਕਾਰ ਵਾਅਦਾ ਖਿਲਾਫ਼ੀ ਕਰਦੀਆਂ ਆ ਰਹੀਆਂ ਪਰ ਆਪ ਸਰਕਾਰ ਨੇ ਤਾਂ ਸਾਰੀਆਂ ਹੱਦਾ ਪਾਰ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਗੇ ਕਿਉਂਕਿ ਸਰਕਾਰ ਮੁਲਾਜ਼ਮਾਂ ਨਾਲ ਵਾਅਦੇ ਕਰ-ਕਰ ਕੇ ਮੁਕਰ ਰਹੀ ਹੈ। ਇਸ ਮੌਕੇ ਅਮਰਜੀਤ ਸਿੰਘ ਗਰੇਵਾਲ, ਜਿਲ੍ਹਾ ਪ੍ਰਧਾਨ ਪੀਐਸਐਮਐਸਯੂ ਰੂਪਨਗਰ, ਅਮਨਦੀਪ ਸਿੰਘ ਜਨਰਲ ਸਕੱਤਰ, ਮਨੋਜ ਕੁਮਾਰ ਪ੍ਰਧਾਨ, ਕਰਮਵੀਰ ਸਿੰਘ, ਡੀਸੀ. ਦਫਤਰ, ਜਗਤਾਰ ਸਿੰਘ ਗਿੱਲ, ਪਰਮਿੰਦਰ ਸਿੰਘ, ਨਰਿੰਦਰ ਸਿੰਘ, ਰਾਮ ਦਾਸ ਸਸਕੌਰ, ਸੰਦੀਪ ਭੱਟ, ਪ੍ਰਿੰਸਪਾਲ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਸਿਕੰਦਰ ਸਿੰਘ, ਪਰਦੀਪ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਕੌਰ, ਰਾਜੀਵ ਕੈਂਟ, ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋ ਬਹੁ ਗਿਣਤੀ ’ਚ ਪ੍ਰਾਧਨ, ਅਹੁਦੇਦਾਰ/ਕਰਮਚਾਰੀ ਸ਼ਾਮਿਲ ਸਨ।