ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਦਿੱਤਾ ਮੰਗ ਪੱਤਰ ਡੀਐੱਸਐੱਸ ਭਾਰਤ ਨੇ ਡੀਸੀ ਨੂੰ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਦਿੱਤਾ ਮੰਗ ਪੱਤਰ
Publish Date: Wed, 23 Sep 2026 05:08 PM (IST)
Updated Date: Wed, 23 Sep 2026 05:09 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਦਲਿਤ ਸੁਰੱਖਿਆ ਸੈਨਾ (ਡੀਐੱਸਐੱਸ) ਭਾਰਤ ਵੱਲੋਂ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਲੁਧਿਆਣਾ, ਹੁਸ਼ਿਆਰਪੁਰ ਸਮੇਤ ਹੋਰ ਥਾਵਾਂ ’ਤੇ ਉਨ੍ਹਾਂ ਦੇ ਬੁੱਤਾਂ ਨਾਲ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਡੀਐੱਸਐੱਸ ਭਾਰਤ ਦੇ ਮੁੱਖ ਸੰਚਾਲਕ ਜ਼ਿਲ੍ਹਾ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਮੌਕੇ ਦਲਿਤ ਵਿਕਾਸ ਵੈਲਫੇਅਰ ਬੋਰਡ ਰੂਪਨਗਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਸਿੰਘ ਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਵੱਲੋਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਭਰ ਵਿਚ ਸਥਾਪਿਤ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਉੱਥੇ ਜਾਂਚ ਨੂੰ ਤਰਜੀਹ ਦੇ ਕੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡੀਸੀ ਰੂਪਨਗਰ ਤੋਂ ਮੰਗ ਪੱਤਰ ਵਿਚ ਦਰਜ ਮਾਮਲਿਆਂ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣ ਅਤੇ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣ ਦੀ ਮੰਗ ਕੀਤੀ। ਇਸ ਮੌਕੇ ਜੱਥੇਦਾਰ ਬਾਬਾ ਗੁਰਨਾਮ ਸਿੰਘ, ਬਾਬਾ ਸੋਹਣ ਸਿੰਘ, ਹਰਨੇਕ ਸਿੰਘ, ਸ਼ਮਸ਼ੇਰ ਸਿੰਘ, ਬਲਿਹਾਰ ਸਿੰਘ, ਗੁਰਮੁੱਖ ਸਿੰਘ ਢੋਲਣ ਮਾਜਰਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।